01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੰਮਤੀ ਜ਼ੋਨ ਚੌਂਕੀਮਾਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹੈਪੀ ਸੇਖੂਪੁਰਾ ਡੁਬਈ ਦੇ ਹੱਕ 'ਚ ਕੈਪਟਨ ਸੰਧੂ ਨੇ ਕੀਤੀ ਮੀਟਿੰਗ

ਅੱਡਾ ਚੌਂਕੀਮਾਨ ਵਿਖੇ ਉਮੀਦਵਾਰ ਹੈਪੀ ਸੇਖੂਪੁਰਾ ਡੁਬਈ ਦੇ ਹੱਕ ਵਿਚ ਮੀਟਿੰਗ ਕਰਨ ਸਮੇਂ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ ਨਾਲ ਚੇਅਰਮੈਨ ਕਾਕਾ ਗਰੇਵਾਲ, ਮਨਪ੍ਰੀਤ ਸਿੰਘ ਈਸੇਵਾਲ, ਅਮਨਦੀਪ ਸਿੰਘ ਖੰਡਲ ਤੇ ਹੋਰ | ਤਸਵੀਰ: ਤੇਜਿੰਦਰ ਸਿੰਘ ਚੱਢਾ <br/> 07-12-2025
8 ਅੱਜ ਅੱਡਾ ਚੌਂਕੀਮਾਨ ਵਿਖੇ ਐੱਮ.ਪੀ ਰਾਜਾ ਵੜਿੰਗ ਕਾਂਗਰਸ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕਰਨਗੇ-ਕੈਪਟਨ ਸੰਧੂ


ਚੌਂਕੀਮਾਨ, 6 ਦਸੰਬਰ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਂਕੀਮਾਨ ਵਿਖੇ ਜ਼ੋਨ ਚੌਂਕੀਮਾਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਨਾਲ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਮੀਟਿੰਗ ਕੀਤੀ ਤੇ ਉਮੀਦਵਾਰ ਹੈਪੀ ਸੇਖੂਪੁਰਾ ਡੁਬਈ ਨੂੰ ਥਾਪੜਾ ਦਿੱਤਾ ਤੇ ਕਿਹਾ ਕਿ ਉਹ ਜ਼ੋਨ ਚੌਂਕੀਮਾਨ ਵਿਚ ਡੱਟ ਕੇ ਆਪਣਾ ਚੋਣ ਪ੍ਰਚਾਰ ਕਰੇ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਏ ਤੇ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰੇ | ਉਨ੍ਹਾਂ ਦੱਸਿਆ ਕਿ ਅੱਜ ਅੱਡਾ ਚੌਂਕੀਮਾਨ ਵਿਖੇ ਕਾਂਗਰਸ ਪਾਰਟੀ ਵਲੋਂ ਜ਼ੋਨ ਹਾਂਸ ਕਲਾਂ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਲਈ ਦਫ਼ਤਰ ਖੋਲਿ੍ਹਆ ਜਾਵੇਗਾ, ਜਿਸ ਦਾ ਉਦਘਾਟਨ ਸੂਬਾ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ | ਇਸ ਮੌਕੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਯੂਥ ਆਗੂ ਮਨਪ੍ਰੀਤ ਸਿੰਘ ਈਸੇਵਾਲ, ਸਾਬਕਾ ਬਲਾਕ ਸੰਮਤੀ ਮੈਂਬਰ ਹਰਜਾਪ ਸਿੰਘ ਚੌਂਕੀਮਾਨ, ਅਮਨਦੀਪ ਸਿੰਘ ਖੰਡਲ, ਜਗਮੋਹਨ ਸਿੰਘ ਮਾਨ ਫੌਜੀ, ਭਵਨਦੀਪ ਸਿੰਘ ਖੰਡਲ, ਕੁਲਵਿੰਦਰ ਸਿੰਘ ਸੋਹਣਾ, ਹਰਨੇਕ ਸਿੰਘ ਖੰਡਲ, ਗੁਰਮੁੱਖ ਸਿੰਘ ਕੈਨੇਡਾ, ਤਲਵਿੰਦਰ ਸਿੰਘ ਸੇਖੂਪੁਰਾ, ਹਰਦੀਪ ਸਿੰਘ ਦੀਪਾ ਖੰਡਲ, ਹੁਸਿਆਰ ਸਿੰਘ, ਦਲਬਾਰਾ ਸਿੰਘ ਫੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਰਮਨਦੀਪ ਸਿੰਘ ਮੱਲ੍ਹੀ ਨੇ ਅਕਾਲੀ ਦਲ ਦਾ ਪੱਲਾ ਫੜਿਆ ਅਗਲੀ ਖ਼ਬਰ ਸੰਮਤੀ ਜ਼ੋਨ ਆਲੀਵਾਲ ਤੋਂ ਲਖਵਿੰਦਰ ਸਿੰਘ ਤੇ ਪੁੜੈਣ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵਿੰਦਰ ਸਿੰਘ ਟੋਨੀ ਨੇ ਘਰ-ਘਰ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।