20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ-ਮਾਂਗਟ

ਅਜੀਤ ਡੈਸਕ 08-12-2025
ਹਲਵਾਰਾ, 7 ਦਸੰਬਰ (ਮਨਦੀਪ ਸਿੰਘ ਉੱਭੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸਾਰੀਆਂ ਪਾਰਟੀਆਂ ਵਲੋਂ ਆਪਣੇ-ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰ ਦਿੱਤੇ ਹਨ ਅਤੇ ਚੋਣ ਪ੍ਰਚਾਰ ਵੀ ਜ਼ੋਰ ਸ਼ੋਰ ਨਾਲ ਸ਼ੁਰੂ ਹੋ ਗਿਆ ਹੈ | ਹਲਵਾਰਾ ਵਿਖੇ ਪੁੱਜੇ ਆਮ ਆਦਮੀ ਪਾਰਟੀ ਹਲਕਾ ਰਾਏਕੋਟ ਦੇ ਸੋਸ਼ਲ ਮੀਡੀਆ ਇੰਚਾਰਜ ਅਮਨਦੀਪ ਸਿੰਘ ਮਾਂਗਟ ਨੇ ਗੱਲ ਕਰਦਿਆਂ ਕਿਹਾ ਕਿ 'ਆਪ' ਪਾਰਟੀ ਵਲੋਂ ਸਾਰੇ ਹਲਕੇ ਵਿਚ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚ ਵਧੀਆ ਅਕਸ ਵਾਲੇ ਮਜ਼ਬੂਤ ਉਮੀਦਵਾਰ ਦਿੱਤੇ ਹਨ | ਮਾਂਗਟ ਨੇ ਕਿਹਾ ਕਈ ਪਾਰਟੀਆਂ ਦੀ ਹਾਲਤ ਇੰਨੀ ਮਾੜੀ ਹੋਈ ਪਈ ਹੈ ਕਿ ਉਨ੍ਹਾਂ ਨੂੰ ਉਮੀਦਵਾਰ ਹੀ ਨਹੀਂ ਮਿਲੇ | ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ |
ਪਿਛਲੀ ਖ਼ਬਰ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਗੁਰਮੁਖ ਸਿੰਘ ਘੁਮਾਣ ਦੇ ਹੱਕ 'ਚ ਚੋਣ ਜਲਸੇ ਅਗਲੀ ਖ਼ਬਰ ਹਲਕਾ ਰਾਏਕੋਟ 'ਚ ਜ਼ਿਲ੍ਹਾ ਪ੍ਰੀਸ਼ਦ ਲਈ 12 ਅਤੇ ਬਲਾਕ ਸੰਮਤੀ ਲਈ 83 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।