22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਰਕਾਰੀ ਪ੍ਰਾਇਮਰੀ ਸਕੂਲ ਗੁੜੇ ਵਿਖੇ ਖੋ-ਖੋ ਲੜਕੀਆਂ ਲਈ ਇਕ ਕੈਂਪ

ਅਜੀਤ ਡੈਸਕ 08-12-2025
ਚੌਂਕੀਮਾਨ, 7 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਗੁੜੇ ਵਿਖੇ ਖੋ-ਖੋ ਲੜਕੀਆਂ ਲਈ ਰਾਜ ਪੱਧਰੀ ਕੈਂਪ ਦਾ ਆਯੋਜਿਨ ਕੀਤਾ ਗਿਆ, ਜਿਸ ਦਾ ਉਦਘਾਟਨ ਸੀ.ਐੱਚ.ਟੀ. ਮੈਡਮ ਅੰਮਿ੍ਤਪਾਲ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਸਰਪੰਚ ਮਲਵਿੰਦਰ ਸਿੰਘ ਗੁੜੇ, ਮਾ: ਭਵਨਦੀਪ ਸਿੰਘ ਮਾਨ ਤੇ ਹਰਪਿੰਦਰ ਸਿੰਘ ਮਾਨ ਨੇ ਪਹੁੰਚ ਕੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਤੇ ਨਗਦ ਰਾਸ਼ੀ ਦੇ ਕੇ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਮਾ: ਕੁਲਦੀਪ ਸਿੰਘ ਗੁੜੇ ਨੇ ਦੱਸਿਆ ਕਿ ਇਸ ਕੈਂਪ ਵਿਚ ਰਾਜ ਪੱਧਰੀ ਮੁਕਾਬਲਿਆਂ ਲਈ ਬੱਚਿਆਂ ਦੀ ਚੋਣ ਵੀ ਕੀਤੀ ਗਈ | ਇਸ ਮੌਕੇ ਮੈਡਮ ਸੁਰਿੰਦਰ ਕੌਰ ਨੇ ਬਾਹਰੋਂ ਆਏ ਮਹਿਮਾਨਾਂ ਸਮੇਤ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਨ ਵਾਲੇ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਰਮਿੰਦਰ ਸਿੰਘ ਗੁੱਜਰਵਾਲ, ਜਸਵਿੰਦਰ ਸਿੰਘ, ਸੁਰਿੰਦਰ ਦਾਸ, ਕੁਲਦੀਪ ਕੌਰ ਹਠੂਰ, ਗੁਰਮੀਤ ਸਿੰਘ ਭੁਮਾਲ, ਰਮੇਸ਼ ਕੁਮਾਰ, ਬਹਾਦਰ ਸਿੰਘ ਫੌਜੀ, ਬਲਵੀਰ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਵੀਰਪਾਲ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਿਊਾਸਪਲ ਮੁਲਾਜ਼ਮਾਂ ਨੇ ਸਰਕਾਰ ਨੂੰ ਸੰਘਰਸ਼ ਦੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਸਰਕਾਰੀ ਪ੍ਰਾਇ: ਸਕੂਲ ਹੰਬੜਾਂ ਵਿਖੇ ਬਲਾਕ ਪੱਧਰੀ ਦਿਵਿਆਂਗ ਸੰਬੰਧੀ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।