ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇ | ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਬੱਗੀ ਝੋਰੜਾਂ ਨੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਵੱਖ-ਵੱਖ ਜ਼ੋਨਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲੜ੍ਹਨ ਵਾਲੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਅਪੀਲ ਕਰਦਿਆਂ ਆਖਿਆ ਕਿ 14 ਦਸੰਬਰ ਨੂੰ ਇਕ-ਇਕ ਕੀਮਤੀ ਵੋਟ 'ਤੱਕੜੀ' ਚੋਣ ਨਿਸ਼ਾਨ 'ਤੇ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਜਾਵੇ |