18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

31ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਸੰਬੰਧੀ ਸ੍ਰੀ ਮੈਹਦੇਆਣਾ ਸਾਹਿਬ ਮੀਟਿੰਗ

ਅਜੀਤ ਡੈਸਕ 09-12-2025
ਹਠੂਰ, 8 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸੰਸਾਰ ਪ੍ਰਸਿੱਧ ਇਤਿਹਾਸਕ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਲੋਂ ਪਿਛਲੇ 31 ਸਾਲਾਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਨੂੰ ਛੱਡਣ ਦੇ ਇਤਿਹਾਸਕ ਤੇ ਵੈਰਾਗਮਈ ਦਿਹਾੜੇ ਨੂੰ ਸਮਰਪਿਤ ਸਜਾਏ ਜਾਂਦੇ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸ੍ਰੀ ਮੈਹਦੇਆਣਾ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਦੀ ਅਗਵਾਈ 'ਚ ਸਮੂਹ ਸੇਵਾਦਾਰਾਂ ਦੀ ਅੱਜ ਮੀਟਿੰਗ ਹੋਈ | ਜਿਸ ਵਿਚ ਜਥੇਦਾਰ ਸੁਖਦੇਵ ਸਿੰਘ ਖਹਿਰਾ ਦੇਹੜਕਾ, ਅਜੈਬ ਸਿੰਘ ਯੂ.ਪੀ., ਗਿਆਨੀ ਪ੍ਰਮਿੰਦਰ ਸਿੰਘ ਗੋਗੀ ਮਾਣੂੰਕੇ, ਨਛੱਤਰ ਸਿੰਘ ਭੰਮੀਪੁਰਾ ਕਲਾਂ, ਭਾਈ ਸਤਨਾਮ ਸਿੰਘ ਭੰਮੀਪੁਰਾ, ਲਖਵੀਰ ਸਿੰਘ ਭੰਮੀਪੁਰਾ, ਇੰਦਰਜੀਤ ਸਿੰਘ ਮਾਣੂੰਕੇ, ਸੇਵਕ ਸਿੰਘ ਲੱਖਾ, ਵਿੱਕੀ ਸਿੰਘ ਲੱਖਾ, ਮੀਤਾ ਸਿੰਘ, ਹਰਬੰਸ ਸਿੰਘ ਲੱਖਾ, ਬਹਾਦਰ ਸਿੰਘ ਲੱਖਾ, ਗੋਪੀ ਸਿੰਘ ਮੱਲ੍ਹਾ, ਹਰੀ ਸਿੰਘ ਬੁਰਜ, ਘੋਗਾ ਸਿੰਘ ਬੱਸੀਆਂ, ਕਾਕਾ ਸਿੰਘ, ਗੁਰਮੀਤ ਸਿੰਘ ਜੱਸੜ, ਜਗਰੂਪ ਸਿੰਘ ਜੱਸੜ, ਕਾਲਾ ਸਿੰਘ ਮੱਲ੍ਹਾ, ਮਨਜਿੰਦਰ ਸਿੰਘ ਆਲਮਗੀਰ, ਜੀਤੂ ਸਿੰਘ, ਰਾਜਾ ਸਿੰਘ ਜੱਟਪੁਰਾ ਆਦਿ ਸੇਵਾਦਾਰ ਸ਼ਾਮਿਲ ਹੋਏ | ਮੀਟਿੰਗ ਉਪਰੰਤ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਲੱਖਾ ਨੇ ਦੱਸਿਆ ਕਿ ਇਸ ਵਾਰ ਇਹ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ 6-7 ਪੋਹ (20-21 ਦਸੰਬਰ) ਦੀ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ | ਜਿਸ ਦੀਆਂ ਤਿਆਰੀਆਂ ਲਈ ਅੱਜ ਸਮੁੱਚੇ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ |
ਪਿਛਲੀ ਖ਼ਬਰ ਲਾਡੋਵਾਲ ਸੜਕ ਹਾਦਸੇ 'ਚ ਮਰਨ ਵਾਲੇ ਤਿੰਨੋਂ ਨੌਜਵਾਨ ਦੋਸਤ ਜਗਰਾਉਂ ਸ਼ਹਿਰ ਦੇ, ਜਗਰਾਉਂ ਵਿਚ ਸੋਗ ਦੀ ਲਹਿਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਾਲਿਬ ਕਲਾਂ ਤੋਂ ਕਾਂਗਰਸੀ ਉਮੀਦਵਾਰ ਚਾਹਲ ਦੇ ਹੱਕ 'ਚ ਕਾਂਗਰਸੀ ਆਗੂਆਂ ਵਲੋਂ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।