ਲੋਹਟਬੱਦੀ, 8 ਦਸੰਬਰ (ਕੁਲਵਿੰਦਰ ਸਿੰਘ ਡਾਂਗੋਂ)-14 ਦਸੰਬਰ ਨੂੰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਉਮੀਦਵਾਰ ਬੀਬੀ ਹਰਪ੍ਰੀਤ ਕੌਰ ਅਕਾਲੀ ਫੱਲੇਵਾਲ ਅਤੇ ਬਲਾਕ ਸੰਮਤੀ ਜ਼ੋਨ ਫੱਲੇਵਾਲ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਮਨਪ੍ਰੀਤ ਕੌਰ ਖੰਗੂੜਾ ਦੇ ਹੱਕ 'ਚ ਅੱਜ ਪਿੰਡ ਲਤਾਲਾ ਵਿਖੇ ਅਕਾਲੀ ਸਮਰਥਕਾਂ ਵਲੋਂ ਚੋਣ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨੇੜਲੇ ਸਾਥੀ ਅਕਾਲੀ ਮਹਿੰਦਰ ਸਿੰਘ ਦੇ ਪਰਿਵਾਰਿਕ ਮੈਂਬਰਾਂ, ਸੁਰਿੰਦਰ ਸਿੰਘ ਸਿੰਦਾ ਸਾਬਕਾ ਸੰਮਤੀ ਮੈਂਬਰ, ਦਲਵੀਰ ਸਿੰਘ, ਗੁਰਮੁਖ ਸਿੰਘ ਲਤਾਲਾ ਸਾਬਕਾ ਚੇਅਰਮੈਨ, ਚਰਨਜੀਤ ਸਿੰਘ ਚੰਨੀ, ਜਗਜੀਤ ਸਿੰਘ ਆਦਿ ਨੇ ਚੋਣ ਨਿਸ਼ਾਨ ਤੱਕੜੀ ਲਈ ਵੋਟਾਂ ਮੰਗੀਆਂ | ਇਸ ਮੌਕੇ ਰਣਵੀਰ ਸਿੰਘ ਸਾਬਕਾ ਪੰਚ, ਇਕਬਾਲ ਸਿੰਘ, ਬਲਵਿੰਦਰ ਸਿੰਘ, ਗੁਰਦਾਸ ਸਿੰਘ, ਹਰਬੰਸ ਸਿੰਘ, ਕਰਮਜੀਤ ਸਿੰਘ, ਸ਼ਿੰਗਾਰਾ ਸਿੰਘ, ਗੁਰਇਕਬਾਲ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਔਰਤਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਜਾ ਕੇ ਵੋਟਰਾਂ ਨੂੰ ਚੋਣ ਨਿਸ਼ਾਨ ਤੱਕੜੀ ਲਈ ਪ੍ਰੇਰ ਰਹੀਆਂ ਹਨ |