ਗੁਰੂਸਰ ਸੁਧਾਰ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਕਾਂਗਰਸ ਪਾਰਟੀ ਇੰਚਾਰਜ ਕਾਮਿਲ ਅਮਰ ਸਿੰਘ ਬੋਪਾਰਾਏ ਵਲੋਂ ਪਿੰਡ ਸੁਧਾਰ ਪੱਤੀ ਧਾਲੀਵਾਲ ਵਿਖੇ ਯਾਦਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਾਬਕਾ ਸਰਪੰਚ ਸਤਵੰਤ ਸਿੰਘ ਧਾਲੀਵਾਲ ਤੇ ਸੰਮਤੀ ਜ਼ੋਨ ਸੁਧਾਰ ਉਮੀਦਵਾਰ ਭਗਵੰਤ ਸਿੰਘ ਦੇ ਹੱਕ ਵਿਚ ਭਰਵੀਂ ਇੱਕਤਰਤਾ ਨੂੰ ਸੰਬੋਧਨ ਕੀਤਾ ਗਿਆ | ਆਪਣੇ ਸੰਬੋਧਨ ਵਿਚ ਅੰਕੜਿਆਂ ਸਹਿਤ ਪੰਜਾਬ ਨੂੰ ਕਰਜ਼ਾਈ ਤੇ ਕਈ ਸਾਲ ਪਿੱਛੇ ਧੱਕਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਮਿਲ ਅਮਰ ਸਿੰਘ ਨੇ ਭਾਜਪਾ 'ਤੇ ਵੀ ਨਿਸ਼ਾਨੇ ਸਾਧੇ | ਉਨ੍ਹਾਂ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਾਹਰੀ ਉਮੀਦਵਾਰਾਂ ਦੀ ਬਜਾਏ ਕਾਂਗਰਸ ਪਾਰਟੀ ਨੇ ਜ਼ੋਨਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਪਹਿਲ ਦਿੱਤੀ ਹੈ | ਸਾਬਕਾ ਸਰਪੰਚ ਸੁਖਪਾਲ ਸਿੰਘ ਗੋਂਦਵਾਲ ਤੇ ਹੋਰਨਾਂ ਆਗੂਆਂ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕ ਜਸਵਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਧਾਲੀਵਾਲ, ਬਿੱਲੂ ਧਾਲੀਵਾਲ ਆਦਿ ਸਮੇਤ ਹੋਰ ਕਾਂਗਰਸੀ ਸਮਰਥਕ, ਆਗੂ ਤੇ ਵਰਕਰ ਹਾਜ਼ਰ ਸਨ |