ਹੰਬੜਾਂ, 9 ਦਸੰਬਰ (ਹਰਵਿੰਦਰ ਸਿੰਘ ਮੱਕੜ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਮੀਤ ਸਿੰਘ ਹਾਂਸ ਤੇ ਬਲਾਕ ਸੰਮਤੀ ਦੇ ਉਮੀਦਵਾਰ ਸੁਰਿੰਦਰਪਾਲ ਸਿੰਘ ਗਿਆਨੀ ਮੁੱਲਾਂਪੁਰ ਲਈ ਚੇਅਰਮੈਨ ਡਾ: ਅਮਰਜੀਤ ਸਿੰਘ ਮੁੱਲਾਂਪੁਰ, ਚੇਅਰਮੈਨ ਰਾਮ ਆਸਰਾ ਸਿੰਘ, ਪ੍ਰਧਾਨ ਹਰਦਿਆਲ ਸਿੰਘ ਉੱਪਲ ਦੇ ਸਾਥੀਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਚੋਣ ਪ੍ਰਚਾਰ ਕਰਦਿਆਂ ਪਿੰਡ ਚੱਕ ਕਲਾਂ ਦੇ ਘਰ-ਘਰ ਜਾ ਕੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈਆਂ | ਇਸ ਸਮੇਂ ਚੇਅਰਮੈਨ ਰਾਮ ਆਸਰਾ ਸਿੰਘ ਚੱਕ ਕਲਾਂ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਹਲਕਾ ਦਾਖਾ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਮੌਕੇ ਉਨ੍ਹਾਂ ਨੇ 14 ਦਸੰਬਰ ਨੂੰ ਚੋਣ ਨਿਸ਼ਾਨ ਟਰੱਕ ਅਤੇ ਬੈਟਰੀ 'ਤੇ ਮੋਹਰ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਇੰਨ੍ਹਾਂ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਵਾਓ | ਇਸ ਸਮੇਂ ਸਾਬਕਾ ਪ੍ਰਧਾਨ ਅਵਤਾਰ ਸਿੰਘ ਉੱਪਲ, ਪ੍ਰਧਾਨ ਹਰਦਿਆਲ ਸਿੰਘ ਉੱਪਲ, ਨੰਬਰਦਾਰ ਅਵਤਾਰ ਸਿੰਘ ਧਾਲੀਵਾਲ, ਪੰਚ ਤੇਜਿੰਦਰ ਸਿੰਘ ਤੇਜੀ ਮਾਹਲ, ਪੰਚ ਤੇਜਿੰਦਰ ਸਿੰਘ ਧਾਲੀਵਾਲ, ਪੰਚ ਅਵਤਾਰ ਸਿੰਘ ਗਰੇਵਾਲ, ਜਗਰੂਪ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਭੱਠਲ, ਮਨਜਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਰਾਣਾ ਤੂਰ, ਦਵਿੰਦਰ ਸਿੰਘ ਧਾਲੀਵਾਲ, ਸ਼ਰਨਜੀਤ ਸਿੰਘ ਦਿਉਲ, ਦਵਿੰਦਰ ਸਿੰਘ ਗਰਚਾ, ਦਰਸ਼ਨ ਸਿੰਘ ਮੁੱਲਾਂਪੁਰ, ਬਲਜੀਤ ਸਿੰਘ ਧਾਲੀਵਾਲ, ਸ਼ਿੰਦਰਪਾਲ ਸਿੰਘ ਉੱਪਲ, ਇਕਬਾਲ ਸਿੰਘ ਧਾਲੀਵਾਲ, ਭੋਲਾ ਧਾਲੀਵਾਲ, ਗੁਰਪਾਲ ਸਿੰਘ ਗਿੱਲ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਜੀਤ ਸਿੰਘ ਰੈਪੀ ਤੇ ਹੋਰ ਹਾਜ਼ਰ ਸਨ |