ਗੁਰੂਸਰ ਸੁਧਾਰ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੇ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਇਲਾਕੇ ਭਰ ਵਿਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਤੇ ਖ਼ਾਸਕਰ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲੇ ਚਾਲਕਾਂ ਖ਼ਿਲਾਫ਼ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਇਸ ਦੇ ਚੱਲਦਿਆਂ ਅੱਜ ਪੁਲਿਸ ਪਾਰਟੀਆਂ ਵਲੋਂ ਸੁਧਾਰ ਬਾਜ਼ਾਰ ਸਮੇਤ ਆਸ-ਪਾਸ ਦੇ ਏਰੀਆ ਵਿਚ ਸਪੈਸ਼ਲ ਨਾਕਾਬੰਦੀ ਕਰਕੇ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਨੂੰ ਭਾਰੀ ਜ਼ੁਰਮਾਨੇ ਕੀਤੇ ਗਏ ਹਨ | ਥਾਣਾ ਮੁਖੀ ਗੁਰਦੀਪ ਸਿੰਘ ਨੇ ਨੌਜਵਾਨ ਪੀੜ੍ਹੀ ਦੇ ਮਾਪਿਆਂ ਸਮੇਤ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਮਾਪੇ ਆਪਣੇ ਬੱਚਿਆਂ ਨੂੰ ਅਜਿਹਾ ਕਰਨ ਤੋਂ ਵਰਜਣ ਤੇ ਸਕੂਲ ਪ੍ਰਬੰਧਕ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ |