29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਰਸੂਲਪੁਰ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕ ਦੁਖੀ

ਅਜੀਤ ਡੈਸਕ 10-12-2025
ਹਠੂਰ, 9 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਲੋਂ ਪਿੰਡਾਂ 'ਚ ਸਥਾਪਤ ਪਾਣੀ ਵਾਲੀਆਂ ਟੈਂਕੀਆਂ ਦਾ ਪ੍ਰਬੰਧ ਪੰਜਾਬ ਸਰਕਾਰ ਨੇ ਪਿਛਲੇ ਕਈ ਸਾਲਾਂ ਤੋਂ ਗ੍ਰਾਮ ਪੰਚਾਇਤਾਂ ਨੂੰ ਦੇ ਕੇ ਆਮ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਦੇਣ ਤੋਂ ਕਿਨਾਰਾ ਕਰ ਲਿਆ ਸੀ | ਪੰਜਾਬ ਸਰਕਾਰ ਦੀ ਇਸ ਨੀਤੀ ਨਾਲ ਪੰਜਾਬ ਦੇ ਪਿੰਡਾਂ ਅੰਦਰ ਜਲ ਸਪਲਾਈ 'ਤੇ ਬਹੁਤ ਮਾੜਾ ਅਸਰ ਪਿਆ ਹੈ | ਉਨ੍ਹਾਂ ਕਿਹਾ ਕਿ ਰਸੂਲਪੁਰ ਦੇ ਲੋਕਾਂ ਨੇ ਦੱਸਿਆ ਕਿ ਇਸ ਨੀਤੀ ਕਾਰਨ ਉਨ੍ਹਾਂ ਦੇ ਪਿੰਡ ਆਮ ਤੌਰ 'ਤੇ ਜਲ ਸਪਲਾਈ 'ਚ ਕੋਈ ਨਾ ਕੋਈ ਵਿਘਨ ਪੈਂਦਾ ਹੀ ਰਹਿੰਦਾ ਹੈ, ਕਿਉਂਕਿ ਤਕਨੀਕੀ ਤੌਰ 'ਤੇ ਮਾਹਿਰ ਮੁਲਾਜ਼ਮ ਦੀ ਕਮੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦੇ ਧਿਆਨ ਵਿਚ ਲਿਆਉਂਦਿਆਂ ਕਰਮ ਸਿੰਘ, ਅਜੈਬ ਸਿੰਘ, ਪ੍ਰੇਮ ਸਿੰਘ ਅਤੇ ਜਸਮੇਲ ਸਿੰਘ ਨੇ ਦੱਸਿਆ ਕਿ ਰਸੂਲਪੁਰ 'ਚ ਇਕ ਹਫਤੇ ਤੋਂ ਜਲ ਸਪਲਾਈ ਬੰਦ ਹੈ, ਜਿਸ ਨਾਲ ਗਰੀਬ ਤਬਕੇ ਦੇ ਲੋਕ ਪਾਣੀ ਨੂੰ ਤਰਾਹ ਤਰਾਹ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਪਾਣੀ ਵਾਲੀ ਟੈਂਕੀ 'ਚ ਪਏ ਨੁਕਸ ਨੂੰ ਠੀਕ ਕਰਕੇ ਜਲਦੀ ਜਲ ਸਪਲਾਈ ਚਾਲੂ ਕੀਤੀ ਜਾਵੇ |
ਪਿਛਲੀ ਖ਼ਬਰ ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।