ਰਾਏਕੋਟ, 9 ਦਸੰਬਰ (ਸੁਸ਼ੀਲ)-ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਬੜਿੰਗਾਂ ਵਿਖੇ ਚਮਨਿੰਦਰਪਾਲ ਸਿੰਘ ਸੰਨੀ ਪੁੱਤਰ ਸ: ਗੁਰਜੀਤ ਸਿੰਘ ਆਸਟ੍ਰੇਲੀਆ ਵਲੋਂ ਸਕੂਲ ਦੇ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਬੂਟ ਭੇਂਟ ਕੀਤੇ ਗਏ | ਸਕੂਲ ਮੁਖੀ ਸੰਜੀਵ ਕੁਮਾਰ ਅਤੇ ਸਮੂਹ ਸਟਾਫ਼ ਵਲੋਂ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਇਸ ਸਮੇਂ ਸਾਬਕਾ ਸਰਪੰਚ ਗੁਰਸੇਵਕ ਸਿੰਘ, ਕੁਲਦੀਪ ਸਿੰਘ ਸਾਬਕਾ ਮੈਂਬਰ ਪੰਚਾਇਤ, ਸ: ਮਲਕੀਤ ਸਿੰਘ, ਕਮਲਜੀਤ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ ਸੀਰਾ, ਕੁਲਜੀਤ ਸਿੰਘ, ਸਿਮਰਨਜੀਤ ਸਿੰਘ, ਬੇਅੰਤ ਸਿੰਘ, ਰਾਮਜੀਤ ਸਿੰਘ, ਭਗਵੰਤ ਸਿੰਘ ਅਤੇ ਸਕੂਲ ਸਟਾਫ਼ ਪਵਨ ਵਰਮਾ, ਵਿਕਰਾਂਤ ਕੌੜਾ, ਹਰਦੀਪ ਕੌਰ, ਪ੍ਰਦੀਪ ਕੌਰ, ਮਿਡ-ਡੇ-ਮੀਲ ਵਰਕਰ ਰਣਜੀਤ ਕੌਰ, ਗਗਨਦੀਪ ਕੌਰ, ਸੈਨੀਟੇਸ਼ਨ ਵਰਕਰ ਕਰਮਜੀਤ ਕੌਰ ਅਤੇ ਆਂਗਨਵਾੜੀ ਵਰਕਰ ਰਾਜਵਿੰਦਰ ਕੌਰ ਮੌਜੂਦ ਸੀ |