29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੱਭਿਆਚਾਰਕ ਮੁਕਾਬਲਿਆਂ 'ਚ ਦਿਵਿਆਂਗ ਬੱਚਿਆਂ ਨੇ ਕੀਤੀ ਆਪਣੇ ਹੁਨਰ ਦੀ ਅਜ਼ਮਾਇਸ਼

ਅਜੀਤ ਡੈਸਕ 10-12-2025
ਰਾਏਕੋਟ, 9 ਦਸੰਬਰ (ਸੁਸ਼ੀਲ)-ਨਜ਼ਦੀਕੀ ਪਿੰਡ ਗੋਂਦਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਆਈ.ਈ.ਆਰ.ਟੀ. ਮੈਡਮ ਪਰਮਜੀਤ ਕੌਰ ਦੀ ਅਗਵਾਈ ਹੇਠ ਦਿਵਿਆਂਗ ਬੱਚਿਆਂ ਦਾ ਬਲਾਕ ਪੱਧਰੀ ਇਕ ਰੋਜ਼ਾ ਸਮਾਗਮ ਕਰਵਾਕੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਦਿਵਿਆਂਗ ਬੱਚਿਆਂ ਦੇ ਡਰਾਇੰਗ ਮੁਕਾਬਲੇ, ਪੇਂਟਿੰਗ ਮੁਕਾਬਲੇ, ਸਲੋਗਨ, ਗੀਤ ਗਾਇਨ, ਡਾਂਸ, ਭੰਗੜੇ ਦੇ ਮੁਕਾਬਲੇ ਆਦਿ ਕਰਵਾਏ ਗਏ | ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਇਤਬਾਰ ਸਿੰਘ ਪਹੁੰਚੇ | ਸਮਾਗਮ ਨੂੰ ਸੰਬੋਧਨ ਕਰਦਿਆਂ ਬੀ.ਪੀ.ਈ.ਓ. ਇਤਬਾਰ ਸਿੰਘ ਨੇ ਕਿਹਾ ਕਿ ਜੇਕਰ ਦਿਵਿਆਂਗ ਬੱਚਿਆਂ ਨੂੰ ਇਸੇ ਤਰ੍ਹਾਂ ਹੀ ਆਪਣਾ ਹੁਨਰ ਤੇ ਯੋਗਤਾ ਦਿਖਾਉਣ ਦਾ ਪੂਰਾ ਮੌਕਾ ਦਿੱਤਾ ਜਾਵੇ ਤਾਂ ਇਹ ਕਿਸੇ ਨਾਲੋਂ ਘੱਟ ਨਹੀਂ ਹਨ | ਇੰਨ੍ਹਾਂ ਮੁਕਾਬਲਿਆਂ ਦੌਰਾਨ ਸਲੋਗਨ ਰਾਈਟਿੰਗ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾਂ ਦੇ ਵਿਦਿਆਰਥੀ ਬਲਵੰਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਡਰਾਇੰਗ 'ਚੋਂ ਡਾਕਟਰ ਦੁਆਰਕਾ ਨਾਥ ਸੀਨੀਅਰ ਸਕੂਲ ਰਾਏਕੋਟ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਤੇ ਹਰਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕਲਸੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ | ਸਮਾਗਮ ਦੇ ਅਖੀਰ 'ਚ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਦਿਵਿਆਂਗ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਟਰਾਫੀ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਵਿਸ਼ੇਸ਼ ਤੌਰ 'ਤੇ ਸਕੂਲ ਮੁਖੀ ਕਮਲਪ੍ਰੀਤ ਕੌਰ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੀ.ਐੱਚ.ਟੀ. ਬਲਵਿੰਦਰ ਸਿੰਘ, ਜੰਗਪਾਲ ਸਿੰਘ, ਬਲਾਕ ਕੋਆਰਡੀਨੇਟਰ ਰਾਜਮਿੰਦਰਪਾਲ ਸਿੰਘ ਪਰਮਾਰ, ਬਲਜੀਤ ਸਿੰਘ, ਅਜੈ ਡਾਬਰ, ਜਸਵੀਰ ਸਿੰਘ, ਜਸਵੰਤ ਸਿੰਘ ਬਸਰਾਉਂ, ਆਈ.ਈ.ਏ.ਟੀ. ਨਾਮਪ੍ਰੀਤ ਸਿੰਘ, ਅਮਨਦੀਪ ਕੌਰ, ਮੈਡਮ ਨੀਰਾ ਭਨੋਟ, ਦਪਿੰਦਰਪਾਲ ਕੌਰ, ਜਗਦੀਪ ਕੌਰ, ਮਨਜੀਤ ਕੌਰ ਤੋਂ ਇਲਾਵਾ ਹੋਰ ਵੀ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਵੇਗੀ - ਚੌ. ਅਜੈ ਮੰਗੂਪੁਰ <br/> ਅਗਲੀ ਖ਼ਬਰ ਸਕੂਲ ਵਿਦਿਆਰਥੀਆਂ ਨੂੰ ਬੂਟ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।