29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜਥੇ: ਮਲਕਪੁਰ ਤੇ ਕਾਦੀਆਂ ਨੇ ਅਕਾਲੀ ਦਲ ਉਮੀਦਵਾਰਾਂ ਦੇ ਹੱਕ 'ਚ ਚੋਣ ਨਿਸ਼ਾਨ ਤੱਕੜੀ ਲਈ ਵੋਟ ਦੀ ਕੀਤੀ ਅਪੀਲ <br/>

ਅਜੀਤ ਡੈਸਕ 10-12-2025
ਹੰਬੜਾਂ, 9 ਦਸੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇ: ਕਰਮਜੀਤ ਸਿੰਘ ਮਲਕਪੁਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਜੀਤ ਸਿੰਘ ਕਾਦੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਉਮੀਦਵਾਰ ਬੀਬੀ ਹਰਮੀਤ ਕੌਰ ਕਾਦੀਆਂ ਅਤੇ ਬਲਾਕ ਸੰਮਤੀ ਉਮੀਦਵਾਰ ਕਾਰਜ ਸਿੰਘ ਬਾਠ ਦੇ ਹੱਕ 'ਚ ਚੋਣ ਨਿਸ਼ਾਨ ਤੱਕੜੀ ਲਈ ਵੋਟਾਂ ਮੰਗੀਆਂ | ਉਨ੍ਹਾਂ ਕਸਬਾ ਹੰਬੜਾਂ, ਖਹਿਰਾ ਬੇਟ, ਨਵਾਂ ਖਹਿਰਾ ਬੇਟ ਅਤੇ ਬੁਰਜ ਆਦਿ ਪਿੰਡਾਂ 'ਚ ਮੀਟਿੰਗਾਂ ਕਰਦਿਆਂ ਕਿਹਾ ਕਿ ਵੋਟਰਾਂ ਦੇ ਉਮੀਦਵਾਰਾਂ ਨੂੰ ਮਿਲ ਰਹੇ ਵੱਡੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਜਿੱਤ ਦਰਜ ਕਰਦਿਆਂ 'ਆਪ' ਦੇ ਉਮੀਦਵਾਰਾਂ ਸਮੇਤ ਕਾਂਗਰਸ ਨੂੰ ਪਛਾੜ ਦੇਵੇਗਾ | ਜਥੇਦਾਰ ਮਲਕਪੁਰ ਨੇ ਕਿਹਾ ਕਿ ਜੇਕਰ ਸੂਬੇ ਨੂੰ ਦਿੱਲੀ ਵਾਲਿਆਂ ਤੋਂ ਬਚਾਉਣਾ ਹੈ ਤਾਂ ਸਾਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੈ ਕੇ ਆਉਣਾ ਪਵੇਗਾ, ਜਿਸ ਦੀ ਸ਼ੁਰੂਆਤ ਅਸੀਂ ਹੁਣ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਜਿੱਤ ਕੇ ਕਰ ਸਕਦੇ ਹਾਂ, ਜਿਸ ਲਈ 14 ਦਸੰਬਰ ਨੂੰ ਅਕਾਲੀ ਦਲ ਦੇ ਉਮੀਦਵਾਰਾਂ ਦੇ ਚੋਣ ਨਿਸ਼ਾਨ ਤੱਕੜੀ 'ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਕਰੀਏ | ਇਸ ਮੌਕੇ ਜਥੇਦਾਰ ਲਾਭ ਸਿੰਘ, ਕੁਲਵੰਤ ਸਿੰਘ ਬਾਠ, ਪੰਚ ਗੁਰਚਰਨ ਸਿੰਘ, ਫੌਜੀ ਕਿ੍ਪਾਲ ਸਿੰਘ, ਪ੍ਰਧਾਨ ਦਰਸ਼ਨ ਸਿੰਘ, ਜਸਵੀਰ ਸਿੰਘ ਰਾਣਾ ਸਮੇਤ ਹੋਰ ਸਮਰਥਕ ਮੌਜੂਦ ਸਨ |


ਪਿਛਲੀ ਖ਼ਬਰ ਕੈਪਟਨ ਸੰਧੂ ਵਲੋਂ ਚੱਕ ਕਲਾਂ 'ਚ ਉਮੀਦਵਾਰ ਟੋਨੀ ਅਤੇ ਕਲੇਰ ਦੇ ਹੱਕ 'ਚ ਭਰਵਾਂ ਚੋਣ ਜਲਸਾ ਅਗਲੀ ਖ਼ਬਰ 'ਆਪ' ਦੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਵੱਲੋਂ ਪਿੰਡ-ਪਿੰਡ ਚੋਣ ਇਕੱਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।