19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਾਇਮਰੀ ਸਕੂਲ 'ਚ ਵਿੱਦਿਅਕ ਮੁਕਾਬਲੇ ਕਰਵਾਏ

ਅਜੀਤ ਡੈਸਕ 25-12-2025
ਹੰਬੜਾਂ, 24 ਦਸੰਬਰ (ਹਰਵਿੰਦਰ ਸਿੰਘ ਮੱਕੜ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੰਬੜਾਂ, ਬਲਾਕ ਸਿੱਧਵਾਂ ਬੇਟ-2 ਵਿਖੇ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਏ ਗਏ ਤੇ ਗੁਰੂ ਕੇ ਲੰਗਰ ਵੀ ਵਰਤਾਏ ਗਏ | ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਅਤੇ ਸਾਹਿਬਜ਼ਾਦਿਆਂ ਦੇ 6 ਪੋਹ ਤੋਂ 13 ਪੋਹ ਤੱਕ ਦੇ ਸਫ਼ਰ-ਏ-ਸ਼ਹਾਦਤ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਦਿਆਂ ਚਮਕੌਰ ਦੀ ਗੜ੍ਹੀ ਅਤੇ ਠੰਢੇ ਬੁਰਜ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਦੱਸਿਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਦੇ ਪੇਂਟਿੰਗ, ਕਵਿਤਾ ਗਾਇਨ, ਕੁਇਜ਼ ਆਦਿ ਵਿੱਦਿਅਕ ਮੁਕਾਬਲੇ ਕਰਵਾਏ | ਇਸ ਦੌਰਾਨ ਠੇਕੇਦਾਰ ਸੁਖਦੇਵ ਸਿੰਘ ਮੰਗਾ ਦੇ ਸਮੂਹ ਪਰਿਵਾਰ ਵਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਚਾਹ-ਪਕੌੜਿਆਂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਸਮੇਂ ਸੁਖਦੀਪ ਸਿੰਘ ਢਿੱਲੋਂ, ਸਤਨਾਮ ਸਿੰਘ, ਮੈਡਮ ਰੇਖਾ ਦੇਵੀ, ਮੈਡਮ ਰਮਨਦੀਪ ਕੌਰ, ਮੈਡਮ ਸੋਨਮ ਰਾਣੀ, ਜਤਿੰਦਰ ਕੌਰ, ਰਵੀਦੀਪ ਸਿੰਘ, ਮਨਜੀਤ ਕੌਰ, ਕਿਰਨਜੀਤ ਕੌਰ, ਗੁਰਜੀਤ ਕੌਰ, ਪੂਜਾ ਰਾਣੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ 'ਚ ਗਣਿਤ ਹਫ਼ਤਾ ਮਨਾਇਆ ਅਗਲੀ ਖ਼ਬਰ ਪਿੰਡ ਭੈਣੀ ਬੜਿੰਗਾ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।