20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਪੱਖੀ ਸ਼ੁੱਭ ਸੰਕੇਤ ਮਿਲਣ ਕਾਰਨ ਅਕਾਲੀ ਵਰਕਰ ਹੋਏ ਬਾਗੋ-ਬਾਗ

ਅਜੀਤ ਡੈਸਕ 25-12-2025
ਰਾਏਕੋਟ, 24 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ, ਜੋ ਹਮੇਸ਼ਾਂ ਅਕਾਲੀ ਪੱਖੀ ਰਿਹਾ ਹੈ, ਜਿੱਥੇ ਕੁਝ ਸਾਲਾਂ ਤੋਂ ਵਿਰੋਧੀ ਧਿਰ ਦੇ ਵਿਧਾਇਕ ਚੁਣੇ ਜਾਣ ਕਰਕੇ ਲੋਕ ਨਿਰਾਸ਼ਾ ਵਿਚ ਚੱਲ ਰਹੇ ਸਨ, ਪ੍ਰੰਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਨਿਭਾਏ ਗਏ ਮੋਹਰੀ ਰੋਲ ਸਦਕਾ ਵਿਧਾਨ ਸਭਾ ਹਲਕਾ ਰਾਏਕੋਟ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਲਹਿਰ ਬਣਨ ਲੱਗੀ, ਜਿਸ ਕਰਕੇ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਬਾਗੋ-ਬਾਗ ਹੋਏ ਨਜ਼ਰ ਆ ਰਹੇ ਹਨ | ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭੁਗਤੀ ਵੋਟ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਚੰਗੀ ਪਕੜ ਨਾਲ ਚੋਣ ਵਿਚ ਲੀਡ ਕਰੇਗਾ | ਇਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਤੋਂ ਹੀ ਪਕੜ ਨੂੰ ਕਾਇਮ ਰੱਖਣ ਲਈ ਇਲਾਕੇ ਵਿਚ ਪੂਰੀ ਤਰ੍ਹਾਂ ਵਿਚਰਨਾ ਪਵੇਗਾ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਦੀ ਅਣਥੱਕ ਮਿਹਨਤ ਤੇ ਨਿਮਰਤਾ ਸਦਕਾ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਟਕਸਾਲੀ ਵਰਕਰ ਮੁੜ ਸਰਗਰਮ ਹੋ ਚੁੱਕੇ ਹਨ | ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੇ ਚਿਹਰਿਆਂ 'ਤੇ ਮੁੜ ਰੌਣਕ ਦੇਖਣ ਨੂੰ ਮਿਲ ਰਹੀ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਬੱਸੀਆਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ 'ਚ ਗਣਿਤ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।