20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਬੱਸੀਆਂ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-12-2025
ਰਾਏਕੋਟ, 24 ਦਸੰਬਰ (ਸੁਸ਼ੀਲ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰੂਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਬ੍ਰੈੱਡ-ਪਕੌੜੇ, ਚਾਹ ਅਤੇ ਫ਼ਲਾਂ ਦੇ ਲੰਗਰ ਲਗਾਏ ਗਏ ਸਨ | ਨਗਰ ਕੀਰਤਨ ਦੌਰਾਨ ਪ੍ਰਸਿੱਧ ਕਵੀਸ਼ਰੀ ਜੱਥਾ ਭਾਈ ਮਨਜੀਤ ਸਿੰਘ ਬੁਟਾਹਰੀ ਵਾਲਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਕੀਰਤਨੀ ਜਥੇ ਵਲੋਂ ਸੰਗਤਾਂ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਸੂਬੇਦਾਰ ਰਣਜੀਤ ਸਿੰਘ, ਮੀਤ ਪ੍ਰਧਾਨ ਗੁਰਸੇਵਕ ਸਿੰਘ, ਖ਼ਜ਼ਾਨਚੀ ਰੇਸ਼ਮ ਸਿੰਘ, ਹੈੱਡ ਗ੍ਰੰਥੀ ਪਾਲ ਸਿੰਘ ਗੋਲਾ, ਪ੍ਰਧਾਨ ਅਵਤਾਰ ਸਿੰਘ ਬੱਸੀਆਂ, ਜਿੰਦਰ ਸਿੰਘ ਹਲਵਾਈ, ਸੋਨੀ ਬਾਬਾ, ਭਿੰਦਰ ਸਿੰਘ, ਪਾਲ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਅਗਲੀ ਖ਼ਬਰ ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਪੱਖੀ ਸ਼ੁੱਭ ਸੰਕੇਤ ਮਿਲਣ ਕਾਰਨ ਅਕਾਲੀ ਵਰਕਰ ਹੋਏ ਬਾਗੋ-ਬਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।