20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਿੰਡ ਬੱਸੀਆਂ ਵਿਖੇ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-12-2025
ਰਾਏਕੋਟ, 24 ਦਸੰਬਰ (ਸੁਸ਼ੀਲ)-ਨੇੜਲੇ ਪਿੰਡ ਬੱਸੀਆਂ ਦੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ | ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਾਪਸ ਪਹੁੰਚ ਕੇ ਸੰਪੰਨ ਹੋਇਆ | ਨਗਰ ਕੀਰਤਨ ਦੌਰਾਨ ਪ੍ਰਸਿੱਧ ਕਵੀਸ਼ਰੀ ਜੱਥਾ ਭਾਈ ਗੁਰਪ੍ਰੀਤ ਸਿੰਘ ਬੱਧਨੀ ਕਲਾਂ ਵਾਲਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਅਤੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਕਰਕੇ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਨਾਜਰ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ, ਖ਼ਜ਼ਾਨਚੀ ਰਾਜਿੰਦਰਪਾਲ ਸਿੰਘ ਕੈਲਾ, ਗੁਰਦੇਵ ਸਿੰਘ ਕੈਲਾ, ਬਲਦੇਵ ਸਿੰਘ ਕੈਲਾ, ਅਵਤਾਰ ਸਿੰਘ ਚੀਮਾ, ਦਰਸ਼ਨ ਸਿੰਘ ਚੀਮਾ, ਮੁਖਤਿਆਰ ਸਿੰਘ ਚੀਮਾ, ਕੁਲਵੰਤ ਸਿੰਘ ਧਾਲੀਵਾਲ, ਹਰਭਜਨ ਸਿੰਘ ਧਾਲੀਵਾਲ, ਗ੍ਰੰਥੀ ਭਾਈ ਗੁਰਜੰਟ ਸਿੰਘ, ਧੰਨਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਗੋਲਡਨ ਅਰਥ ਸਕੂਲ ਪੰਡੋਰੀ ਦੇ ਵਿਦਿਆਰਥੀ 'ਮਨੁੱਖਤਾ ਦੀ ਸੇਵਾ' ਕੈਂਪਸ ਹਸਨਪੁਰ ਪੁੱਜੇ ਅਗਲੀ ਖ਼ਬਰ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਸਵੱਦੀ ਕਲਾਂ ਵਲੋਂ ਮੁਫ਼ਤ ਚੈੱਕਅੱਪ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।