20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅੱਜ ਸ੍ਰੀ ਚਮਕੌਰ ਸਾਹਿਬ ਤੋਂ ਰਵਾਨਾ ਹੋਵੇਗਾ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ

ਅਜੀਤ ਡੈਸਕ 25-12-2025
ਹਠੂਰ, 24 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਗੌਰਵਮਈ ਇਤਿਹਾਸਕ ਦਿਹਾੜੇ ਨੂੰ ਸਮਰਪਿਤ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਬੀਤੀ ਰਾਤ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਰਤਨ ਵਿਖੇ ਰਾਤ ਦੇ ਵਿਸ਼ਰਾਮ ਉਪਰੰਤ ਅੱਜ ਇੱਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਦੇਖਰੇਖ ਅਗਲੇ ਪੜਾਅ ਸ੍ਰੀ ਚਮਕੌਰ ਸਾਹਿਬ ਲਈ ਜੈਕਾਰਿਆਂ ਦੀ ਗੂੰਜ਼ ਵਿਚ ਰਵਾਨਾ ਹੋਇਆ | ਰਵਾਨਗੀ ਸਮੇਂ ਗੁਰਦੁਆਰਾ ਬੋਹੜ ਸਾਹਿਬ ਦੇ ਪ੍ਰਧਾਨ ਭਾਈ ਸੁਰਜੀਤ ਸਿੰਘ, ਮੁੱਖ ਗ੍ਰੰਥੀ ਭਾਈ ਸੁਰਿੰਦਰ ਸਿੰਘ ਨੇ ਪੰਜ ਪਿਆਰਿਆਂ, ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੇ ਇਸ ਮੌਕੇ ਦੱਸਿਆ ਕਿ ਅੱਜ ਇਹ ਪੈਦਲ ਮਾਰਚ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਦੇਰ ਰਾਤ ਪੁੱਜ ਕੇ ਵਿਸ਼ਰਾਮ ਕਰੇਗਾ ਅਤੇ ਭਲਕੇ 25 ਦਸੰਬਰ ਨੂੰ ਉੱਥੋਂ ਅੱਗੇ ਗੁਰਦੁਆਰਾ ਸ੍ਰੀ ਝਾੜ ਸਾਹਿਬ ਲਈ ਰਵਾਨਾ ਹੋਵੇਗਾ | ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਖਹਿਰਾ, ਧੰਨਾ ਸਿੰਘ, ਰਜਿੰਦਰ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ, ਪਿਆਰਾ ਸਿੰਘ, ਮਿਹਰ ਸਿੰਘ, ਜਸਵੀਰ ਸਿੰਘ, ਅਜੈਬ ਸਿੰਘ ਯੂ.ਪੀ. ਅਤੇ ਸਮੂਹ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਾਦਤਾਂ ਭਰਿਆ ਸਪਤਾਹ! ਮਹਾਨ ਸ਼ਹੀਦਾਂ ਦੀ ਯਾਦ 'ਚ ਜੁੜੀਏ-ਮਨਪ੍ਰੀਤ ਸਿੰਘ ਇਯਾਲੀ ਅਗਲੀ ਖ਼ਬਰ ਗੋਲਡਨ ਅਰਥ ਸਕੂਲ ਪੰਡੋਰੀ ਦੇ ਵਿਦਿਆਰਥੀ 'ਮਨੁੱਖਤਾ ਦੀ ਸੇਵਾ' ਕੈਂਪਸ ਹਸਨਪੁਰ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।