20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹਾਦਤਾਂ ਭਰਿਆ ਸਪਤਾਹ! ਮਹਾਨ ਸ਼ਹੀਦਾਂ ਦੀ ਯਾਦ 'ਚ ਜੁੜੀਏ-ਮਨਪ੍ਰੀਤ ਸਿੰਘ ਇਯਾਲੀ

ਅਜੀਤ ਡੈਸਕ 25-12-2025
ਮੁੱਲਾਂਪੁਰ-ਦਾਖਾ, 24 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸਫ਼ਰ-ਏ-ਸ਼ਹਾਦਤ 6 ਪੋਹ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਲੈ ਕੇ 13 ਪੋਹ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਅਤੇ 14 ਪੋਹ ਛੋਟੇ ਸਾਹਿਬਾਦਿਆਂ ਅਤੇ ਮਾਤਾ ਜੀ ਦੇ ਅੰਤਿਮ ਸੰਸਕਾਰ ਵਾਲੇ ਦਿਨ ਤੱਕ ਨੇੜਲੇ ਗੁਰਦੁਆਰਾ ਸਾਹਿਬ ਨਤਮਸਤਕ ਹੁੰਦਿਆਂ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ ਜਾਪ ਕੀਤੇ ਜਾਣ, ਇਹ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਭਰਤੀ ਲਈ ਪ੍ਰਮੁੱਖ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਵਲੋਂ ਕੀਤਾ ਗਿਆ | ਮਨਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਜੀ ਦੇ ਵੱਡੇ ਸਾਹਿਬਜ਼ਾਦਿਆਂ ਨੇ ਚਮਕੌਰ ਸਾਹਿਬ ਦੀ ਜੰਗ ਦੌਰਾਨ, ਹੋਰ ਸਿੱਖ ਯੋਧਿਆਂ ਨਾਲ ਰਲ ਕੇ ਮੁਗਲਾਂ ਵਿਰੁੱਧ ਬਹਾਦਰੀ ਨਾਲ ਜੰਗ ਲੜੀ, ਵੱਡੇ-ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਜਿੰਦਾ ਕੌਮਾਂ ਲਈ ਮਾਣ ਹੈ | ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ, ਭਾਈ ਸੰਗਤ ਸਿੰਘ ਜੀ, ਬੀਬੀ ਹਰਸ਼ਰਨ ਕੌਰ, ਪਿਆਰੇ ਭਾਈ ਹਿੰਮਤ ਸਿੰਘ ਸਮੇਤ ਸਾਕਾ ਚਮਕੌਰ ਦੇ ਸ਼ਹੀਦਾਂ ਨੂੰ ਸਮਰਪਿਤ ਹੋ ਕੇ ਰਲ ਅਰਦਾਸ ਕਰੀਏ |
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਚੋਰ ਨੂੰ ਲੋਕਾਂ ਨੇ ਕਾਬੂ ਕਰਕੇ ਚਾੜਿ੍ਹਆ ਕੁਟਾਪਾ ਅਗਲੀ ਖ਼ਬਰ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਰਵਾਨਾ ਹੋਵੇਗਾ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।