20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਕਾਂਗਰਸ ਦੇਸ਼ ਭਰ 'ਚ ਅੰਦੋਲਨ ਸ਼ੁਰੂ ਕਰੇਗੀ-ਡਾ: ਅਮਰ ਸਿੰਘ

ਅਜੀਤ ਡੈਸਕ 25-12-2025
ਰਾਏਕੋਟ, 24 ਦਸੰਬਰ (ਸੁਸ਼ੀਲ)-ਕਾਂਗਰਸ ਪਾਰਲੀਮਾਨੀ ਪਾਰਟੀ ਦੇ ਸਕੱਤਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਮੈਂਬਰ ਡਾਕਟਰ ਅਮਰ ਸਿੰਘ ਨੇ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਹਾਤਮਾ ਗਾਂਧੀ ਪੇਂਡੂ ਰੋਜ਼ਗਾਰ ਗਾਰੰਟੀ ਕਾਨੂੰਨ ਦੀ ਥਾਂ ਲਿਆਂਦੇ ਨਵੇਂ ਕਾਨੂੰਨ ਖ਼ਿਲਾਫ਼ ਕਾਂਗਰਸ ਪਾਰਲੀਮਾਨੀ ਪਾਰਟੀ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿਚ ਦੇਸ਼ ਭਰ ਵਿਚ ਅੰਦੋਲਨ ਵਿੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਸਾਲ ਦੋ ਕਰੋੜ ਲੋਕਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤ੍ਹਾ ਸੰਭਾਲਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਪਿਛਲੇ 11 ਸਾਲਾਂ ਵਿਚ ਰੋਜ਼ਗਾਰ ਤਾਂ ਨਹੀਂ ਦਿੱਤਾ ਸਗੋਂ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਦੇ ਪੇਂਡੂ ਰੋਜ਼ਗਾਰ ਗਰੰਟੀ ਵਾਲੇ ਮਗਨਰੇਗਾ ਕਾਨੂੰਨ ਨੂੰ ਹੀ ਖ਼ਤਮ ਕਰਕੇ ਕਰੋੜਾਂ ਗ਼ਰੀਬ ਮਜ਼ਦੂਰਾਂ ਦਾ ਰੋਜ਼ਗਾਰ ਖੋਹਣ ਦੀ ਵਿਉਂਤ ਜ਼ਰੂਰ ਬਣਾ ਲਈ ਹੈ |
ਪਿਛਲੀ ਖ਼ਬਰ ਜੀ.ਐੱਚ.ਜੀ ਕਾਲਜ ਦਾ ਬੇਸਿਕ ਬੀ.ਐੱਸ.ਸੀ ਨਰਸਿੰਗ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਚੋਰ ਨੂੰ ਲੋਕਾਂ ਨੇ ਕਾਬੂ ਕਰਕੇ ਚਾੜਿ੍ਹਆ ਕੁਟਾਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।