21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 25-12-2025
ਚੌਂਕੀਮਾਨ, 24 ਦਸੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਲੰਗਰ ਸਾਹਿਬ ਪਾਤਿਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਲੰਗਰ ਸਾਹਿਬ ਪਾਤਿਸ਼ਾਹੀ ਛੇਵੀ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾੁਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕੇ ਪੰਥ ਦੇ ਪ੍ਰਸਿੱਧ ਪ੍ਰਚਾਰਕ ਬੀਬੀ ਰਾਜਵੀਰ ਕੌਰ ਭਾਗੋ ਬਰਨਾਲੇ ਵਾਲੀਆਂ ਬੀਬੀਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਬਾਰੇ ਵਾਰਾਂ ਰਾਹੀ ਸੰਗਤਾਂ ਨੂੰ ਜਾਣੰ ਕਰਵਾਇਆ | ਇਸ ਮੌਕੇ ਪੰਜ ਪਿਆਰੇ ਸਜੇ ਭਾਈ ਜਸਵੀਰ ਸਿੰਘ ਖ਼ਾਲਸਾ, ਭਾਈ ਤਰਸੇਮ ਸਿੰਘ ਖ਼ਾਲਸਾ, ਭਾਈ ਜਗਸੀਰ ਸਿੰਘ ਖ਼ਾਲਸਾ, ਭਾਈ ਕਰਨ ਸਿੰਘ ਖ਼ਾਲਸਾ ਤੇ ਭਾਈ ਤਰਸੇਮ ਸਿੰਘ ਖ਼ਾਲਸਾ ਦਾ ਸਿਰਪਾਉ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਟੇਜ਼ ਸੈਕਟਰੀ ਦੀ ਸੇਵਾ ਭਾਈ ਕੁਲਦੀਪ ਸਿੰਘ ਡੱਲਾ ਵਲੋਂ ਨਿਭਾਈ ਗਈ | ਇਸ ਮੌਕੇ ਮੀਰੀ ਪੀਰੀ ਗੱਤਕਾ ਅਖਾੜਾ ਸਿੱਧਵਾਂ ਕਲਾਂ ਦੀ ਟੀਮ ਵਲੋਂ ਗੱਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਸੂਬੇਦਾਰ ਜਸਪਾਲ ਸਿੰਘ, ਸੈਕਟਰੀ ਹਰਬੰਸ ਸਿੰਘ, ਮੈਂਬਰ ਬੀਬੀ ਚਰਨਜੀਤ ਕੌਰ, ਪ੍ਰਧਾਨ ਉਪਿੰਦਰ ਸਿੰਘ, ਮਾ:ਪਰਮਜੀਤ ਸਿੰਘ ਸਿੱਧਵਾਂ, ਮਹੰਤ ਬਲਦੇਵ ਸਿੰਘ, ਰਣਜੀਤ ਸਿੰਘ ਖ਼ਾਲਸਾ, ਸੂਬੇਦਾਰ ਰਾਜਵਿੰਦਰ ਸਿੰਘ, ਕੁਲਜੀਤ ਸਿੰਘ, ਸੇਵਾਦਾਰ ਲਵਪ੍ਰੀਤ ਸਿੰਘ, ਗ੍ਰੰਥੀ ਲਵਪ੍ਰੀਤ ਸਿੰਘ ਕੋਟਮਾਨ, ਭਾਈ ਵਰਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਦੇ 15 ਵਿਦਿਆਰਥੀਆਂ ਨੂੰ ਸੋਨੀ ਸਕਾਲਰਸ਼ਿਪ ਦਿੱਤੀ ਅਗਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਤੇ ਅਥਲੈਟਿਕ ਮੀਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।