21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਖਾਸ ਗੱਲਬਾਤ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 25-12-2025
ਚੌਂਕੀਮਾਨ, 24 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਅਮੀਨੈੱਟ ਐਕਸਪਰਟ ਟਾਕ (ਖਾਸ ਗੱਲਬਾਤ) ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸੇਵਾ ਮੁਕਤ ਡੀ.ਆਈ.ਜੀ ਗੁਰਪ੍ਰੀਤ ਸਿੰਘ ਤੂਰ ਤੇ ਡਾ. ਸੰਦੀਪ ਸਿੰਘ ਕਟਾਰੀਆ ਪਿ੍ੰਸੀਪਲ ਜੀਟੀਬੀ ਕਾਲਜ ਦਾਖਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਮਾ: ਪਰਮਜੀਤ ਸਿੰਘ ਸਿੱਧਵਾਂ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ | ਇਸ ਮੌਕੇ ਸੇਵਾ ਮੁਕਤ ਡੀ.ਆਈ.ਜੀ ਗੁਰਪ੍ਰੀਤ ਸਿੰਘ ਤੂਰ ਨੇ ਵਿਦਿਆਰਥੀਆਂ ਨੂੰ ਖੇਡਾਂ, ਸਰੀਰਿਕ ਫਿਟਨੈੱਸ, ਸਮੇਂ ਦੀ ਕਦਰ ਤੇ ਜੀਵਨ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਉਨ੍ਹਾਂ ਤੋਂ ਸਵਾਲ ਪੁੱਛੇ, ਜਿਨ੍ਹਾਂ ਦਾ ਉਨ੍ਹਾਂ ਨੇ ਬੜੇ ਠਰੰਮੇ ਨਾਲ ਜਵਾਬ ਦਿੱਤੇ ਤੇ ਸਵਾਲ ਪੁੱਛਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਇਸ ਮੌਕੇ ਡਾ. ਸੰਦੀਪ ਸਿੰਘ ਕਟਾਰੀਆ ਨੇ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਵਲੋਂ ਮੋਬਾਇਲ ਫੋਨ ਦੀ ਕੀਤੀ ਜਾ ਰਹੀ ਵਰਤੋਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਸਮੁੱਚੇ ਵਿਦਿਆਰਥੀਆਂ ਤੋਂ ਪ੍ਰਣ ਲਿਆ ਗਿਆ ਕੇ ਜੋ ਵੀ ਬੁਲਾਇਆ ਨੇ ਆਪਣੇ ਵਿਚਾਰਾਂ ਉਨ੍ਹਾਂ ਨਾਲ ਸਾਂਝੇ ਕੀਤੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਨੇ ਆਏ ਬੁਲਾਰਿਆ ਦਾ ਸਨਮਾਨ ਕੀਤਾ ਤੇ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਬੁਲਾਰਿਆਂ ਦਾ ਧੰਨਵਾਦ ਵੀ ਕੀਤਾ | ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਦਿੱਤੀ | ਇਸ ਮੌਕੇ ਮੈਡਮ ਅਨੂਪਜੀਤ ਕੌਰ ਨੇ ਸਟੇਜ਼ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਭਰਪੂਰ ਸਿੰਘ ਪਬਲਿਕ ਸਕੂਲ 'ਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਇੰਸ ਕਾਲਜ ਜਗਰਾਉਂ ਦੇ 15 ਵਿਦਿਆਰਥੀਆਂ ਨੂੰ ਸੋਨੀ ਸਕਾਲਰਸ਼ਿਪ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।