21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਭਰਪੂਰ ਸਿੰਘ ਪਬਲਿਕ ਸਕੂਲ 'ਚ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਅਜੀਤ ਡੈਸਕ 25-12-2025
ਰਾਏਕੋਟ, 24 ਦਸੰਬਰ (ਸੁਸ਼ੀਲ)-ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਦਰਮਿਆਨ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਸਬੰਧ ਵਿਚ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਦਸਤਾਰ ਸਜਾਉਣ ਦੇ ਮੁਕਾਬਲਿਆਂ ਵਿਚ ਸਕੂਲ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ | ਇਸ ਮੌਕੇ ਸੋਹਣੀ ਦਸਤਾਰ ਸਜਾਉਣ ਵਾਲੇ ਪਹਿਲੇ ਤਿੰਨ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਸਕੂਲ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਦੇ ਇਤਿਹਾਸ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਸਮੇਂ ਸਕੂਲ ਦੀ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੈਨੇਡਾ ਨਿਵਾਸੀ ਨੱਤ ਪਰਿਵਾਰ ਵਲੋਂ ਵਿਦਿਆਰਥੀਆਂ ਦੇ ਟਰੈਕ ਸੂਟਾਂ ਲਈ 51 ਹਜ਼ਾਰ ਦੀ ਮਦਦ ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਖਾਸ ਗੱਲਬਾਤ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।