22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਸਮਾਗਮ

ਅਜੀਤ ਡੈਸਕ 25-12-2025
ਜਗਰਾਉਂ, 24 ਦਸੰਬਰ (ਵਿਨੋਦ ਕੁਮਾਰ)-ਸਵਾਮੀ ਰੂਪ ਚੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖ਼ੇ ਪਿ੍ੰ. ਰਾਜਪਾਲ ਕੌਰ ਦੀ ਅਗਵਾਈ ਅਤੇ ਸਮੂਹ ਮੈਨੇਜਮੈਂਟ ਦੀ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮੇਂ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀਆਂ ਇਤਿਹਾਸਕ ਕੁਰਬਾਨੀਆਂ ਤੋਂ ਜਾਣੂੰ ਕਰਵਾਇਆ ਅਤੇ ਉਨ੍ਹਾਂ ਨੂੰ ਸੱਚ ਅਤੇ ਨੇਕੀ ਦੇ ਰਾਹ 'ਤੇ ਚੱਲਦਿਆਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੱਚਿਆਂ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਮਰਪਿਤ ਸ਼ਬਦ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਛੋਟੇ-ਛੋਟੇ ਬੱਚੇ ਸਿੱਖੀ ਬਾਣੇ ਵਿਚ ਸਕੂਲ ਪਹੁੰਚੇ | ਉਨ੍ਹਾਂ ਵਲੋਂ ਮੂਲ ਮੰਤਰ ਦੇ ਪਾਠ ਦਾ ਜਾਪ ਵੀ ਕੀਤਾ ਗਿਆ ਅਤੇ ਸਾਰੇ ਸਕੂਲ ਵਿਚ ਗੁਰਬਾਣੀ ਦੇ ਜਾਪ ਕੀਤੇ ਗਏ | ਸਾਰੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਫ਼ਿਲਮ ਦਿਖਾਈ ਗਈ ਤਾਂ ਜੋ ਬੱਚੇ ਲਾਸਾਨੀ ਸ਼ਹਾਦਤਾਂ ਦੇ ਇਤਿਹਾਸ ਤੋਂ ਜਾਣੂ ਹੋ ਸਕਣ |
ਪਿਛਲੀ ਖ਼ਬਰ ਨਗਰ ਕੌਂਸਲ 'ਚ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਰੋਟਰੀ ਕਲੱਬ ਰਾਏਕੋਟ ਵਲੋਂ ਸਰਦੀਆਂ ਦੇ ਮੱਦੇਨਜ਼ਰ ਸਕੂਲੀ ਬੱਚਿਆਂ ਨੂੰ ਗਰਮ ਜਰਸੀਆਂ ਭੇਜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।