22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪੁਲਿਸ ਵਲੋਂ 9 ਬੋਤਲਾਂ ਘਰ ਦੀ ਕੱਢੀ ਸਮੇਤ ਇਕ ਕਾਬੂ

ਅਜੀਤ ਡੈਸਕ 27-12-2025
ਸਿੱਧਵਾਂ ਬੇਟ, 26 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਰਾਜਵਰਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਗਿੱਦੜਵਿੰਡੀ ਦੇ ਬੱਸ ਸਟੈਂਡ ਵਿਖੇ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਅਮਰੀਕ ਸਿੰਘ ਉਰਫ਼ ਬੀਕਾ ਪੁੱਤਰ ਸੁਖਦੇਵ ਸਿੰਘ ਵਾਸੀ ਕੰਨੀਆਂ ਹੁਸੈਨੀ ਘਰ ਦੀ ਕੱਢੀ ਸ਼ਰਾਬ ਵੇਚਣ ਦਾ ਆਦੀ ਹੈ ਜੋ ਅੱਜ ਵੀ ਆਪਣੇ ਗਾਹਕਾਂ ਨੂੰ ਸ਼ਰਾਬ ਸਪਲਾਈ ਕਰਨ ਲਈ ਪਿੰਡ ਕੰਨੀਆਂ ਤੋਂ ਗਿੱਦੜਵਿੰਡੀ ਵੱਲ ਨੂੰ ਪੈਦਲ ਆ ਰਿਹਾ ਹੈ ਜੇਕਰ ਰਸਤੇ ਵਿਚ ਪੈਂਦੀ ਸੇਮ 'ਤੇ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਸ਼ਖ਼ਸ ਦੇਸੀ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਮਰੀਕ ਸਿੰਘ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾਂ ਨੰ: 293 ਦਰਜ ਕਰ ਲਿਆ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਗੁੱਜਰਵਾਲ ਦੇ ਕਾਂਗਰਸੀ ਆਗੂ ਦੇ ਘਰ ਦੇ ਸ਼ਰਾਰਤੀ ਅਨਸਰਾਂ ਨੇ ਸ਼ੀਸ਼ੇ ਭੰਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।