22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

31ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀ ਪੰਜ ਪਿਆਰੇ ਕੜਾਕੇ ਦੀ ਠੰਢ 'ਚ ਨੰਗੇ ਪੈਰ ਕਰਦੇ ਜਾ ਰਹੇ ਹਨ ਅਗਵਾਈ

ਅਜੀਤ ਡੈਸਕ 27-12-2025
ਹਠੂਰ, 26 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਆਰੰਭ ਹੋਇਆ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਰਾਤ ਵਿਸ਼ਰਾਮ ਉਪਰੰਤ ਅੱਜ ਗੁਰਦੁਆਰਾ ਸ੍ਰੀ ਝਾੜ ਸਾਹਿਬ ਤੋਂ ਅਰਦਾਸ ਬੇਨਤੀ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਪੰਜ ਪਿਆਰਿਆਂ ਦੀ ਅਗਵਾਈ ਅਤੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਦੀ ਦੇਖ-ਰੇਖ ਹੇਠ ਗੁਰਦੁਆਰਾ ਸ੍ਰੀ ਮਾਛੀਵਾੜਾ ਸਾਹਿਬ ਲਈ ਰਵਾਨਾ ਹੋਇਆ | ਇਸ ਤੋਂ ਪਹਿਲਾਂ ਮੈਨੇਜਰ ਭਾਈ ਗੁਰਜੀਤ ਸਿੰਘ, ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਪੰਜ ਪਿਆਰਿਆਂ, ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਲੱਖਾ ਨੇ ਵੀ ਉਨ੍ਹਾਂ ਦਾ ਸਤਿਕਾਰ ਕੀਤਾ ਅਤੇ ਦੱਸਿਆ ਕਿ ਇਹ ਪੈਦਲ ਮਾਰਚ ਇੱਥੋਂ ਰਵਾਨਾ ਹੋ ਕੇ ਅੱਜ ਦੇਰ ਰਾਤ ਸ੍ਰੀ ਮਾਛੀਵਾੜਾ ਸਾਹਿਬ ਪੁੱਜੇਗਾ ਅਤੇ ਭਲਕੇ 27 ਦਸੰਬਰ ਨੂੰ ਉੱਥੋਂ ਅੱਗੇ ਰਵਾਨਾ ਹੋਵੇਗਾ | ਜ਼ਿਕਰਯੋਗ ਹੈ ਕਿ ਇਸ ਪੈਦਲ ਮਾਰਚ 'ਚ ਪੰਜ ਪਿਆਰੇ, ਪੰਜ ਨਿਸ਼ਾਨ ਸਾਹਿਬ ਵਾਲੇ ਸਿੰਘ ਇਸ ਕੜਾਕੇ ਦੀ ਠੰਢ ਦੌਰਾਨ ਨੰਗੇ ਪੈਰ ਹੀ ਚਲਦੇ ਆ ਰਹੇ ਹਨ | ਇਸ ਮੌਕੇ ਗ੍ਰੰਥੀ ਭਾਈ ਦਵਿੰਦਰ ਸਿੰਘ, ਜਥੇਦਾਰ ਸੁਖਦੇਵ ਸਿੰਘ ਖਹਿਰਾ, ਪਵਿੱਤਰ ਸਿੰਘ, ਸੈਕਟਰੀ ਗੁਰਮੀਤ ਸਿੰਘ ਲੱਖਾ, ਅਜੈਬ ਸਿੰਘ ਯੂ.ਪੀ. ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਸਰਪੰਚ ਹਰਜਿੰਦਰ ਸਿੰਘ ਧਾਲੀਵਾਲ ਹਲਵਾਰਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।