22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ

ਅਜੀਤ ਡੈਸਕ 27-12-2025
ਜਗਰਾਉਂ, 26 ਦਸੰਬਰ (ਵਿਨੋਦ ਕੁਮਾਰ)-ਸ਼ਿਵਾਲਿਕ ਮਾਡਲ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚੇ ਖ਼ਾਲਸਾਈ ਬਾਣੇ 'ਚ ਸਜ ਕੇ ਸਕੂਲ ਆਏ | ਨਰਸਰੀ ਦੇ ਬੱਚਿਆਂ ਨੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ 'ਸਤਿਨਾਮ ਵਾਹਿਗੁਰੂ' ਦਾ ਜਾਪ ਕੀਤਾ | ਦੂਜੀ ਜਮਾਤ ਦੇ ਵਿਦਿਆਰਥੀਆਂ ਨੂੰ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾ ਕੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਤੀਜੀ ਤੋਂ ਪੰਜਵੀਂ ਜਮਾਤ ਦੇ ਬੱਚਿਆਂ ਨੇ ਵੀ ਸ਼ਹੀਦੀ ਦਿਵਸ 'ਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਛੇਵੀਂ ਜਮਾਤ ਦੀ ਵਰਿੰਦਰ ਕੌਰ ਨੇ ਸ਼ਹਾਦਤਾਂ ਸਬੰਧੀ ਇਕ ਕਵਿਤਾ ਪੇਸ਼ ਕੀਤੀ | ਅੱਠਵੀਂ ਜਮਾਤ ਦੀ ਗੁਰਨੂਰ ਕੌਰ ਅਤੇ ਰਵਨੀਤ ਕੌਰ ਨੇ ਆਪਣੇ ਭਾਸ਼ਣਾਂ ਰਾਹੀਂ ਗੁਰੂ ਜੀ ਅਤੇ ਉਨ੍ਹਾਂ ਦੇ ਸਪੁੱਤਰਾਂ ਦੀਆਂ ਕੁਰਬਾਨੀਆਂ 'ਤੇ ਚਾਨਣਾ ਪਾਇਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮੈਡਮ ਨੀਲਮ ਸ਼ਰਮਾ ਨੇ ਸ਼ਹਾਦਤਾਂ ਦੇ ਇਤਿਹਾਸ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਗੋਲਡਨ ਅਰਥ ਸਕੂਲ ਪੰਡੋਰੀ ਵਿਖੇ ਸ਼ਹੀਦੀ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਸਾਬਕਾ ਸਰਪੰਚ ਹਰਜਿੰਦਰ ਸਿੰਘ ਧਾਲੀਵਾਲ ਹਲਵਾਰਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।