22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਿੰਡ ਤਲਵੰਡੀ ਰਾਏ ਵਿਖੇ ਬਾਬਾ ਜੀਵਨ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 27-12-2025
ਰਾਏਕੋਟ, 26 ਦਸੰਬਰ (ਬਲਵਿੰਦਰ ਸਿੰਘ ਲਿੱਤਰ)- ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਤਲਵੰਡੀ ਰਾਏ ਦੀ ਪ੍ਰਬੰਧਕੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਇਸ ਮੌਕੇ ਰਾਗੀ ਭਾਈ ਜੁਗਰਾਜ ਸਿੰਘ ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਰਾਜੋਆਣਾ ਕਲਾਂ ਦੇ ਜਥੇ ਵਲੋਂ ਕੀਰਤਨ ਦੀ ਸੇਵਾ ਕਰਦਿਆਂ ਸੰਗਤਾਂ ਨਾਲ ਭਾਈ ਜੀਵਨ ਸਿੰਘ ਜੀ ਦੀ ਜੀਵਨੀ ਬਾਰੇ ਗੁਰਇਤਿਹਾਸ ਦੀ ਸਾਂਝ ਪਾਈ | ਨਗਰ ਕੀਰਤਨ ਦੌਰਾਨ ਢਾਡੀ ਭਾਈ ਚਰਨ ਸਿੰਘ ਭੱਟੀ ਦੇ ਜਥੇ ਵਲੋਂ ਵਾਰਾਂ ਪੇਸ਼ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਤਲਵੰਡੀ, ਸੈਕਟਰੀ ਜਸਪ੍ਰੀਤ ਸਿੰਘ ਚੌਹਾਨ, ਖ਼ਜ਼ਾਨਚੀ ਮਾ: ਰਾਜਮਿੰਦਰਪਾਲ ਸਿੰਘ, ਮੀਤ ਪ੍ਰਧਾਨ ਮਹਿੰਦਰ ਸਿੰਘ, ਜੋਗਿੰਦਰ ਸਿੰਘ, ਸੂਬੇਦਾਰ ਇੰਦਰਜੀਤ ਸਿੰਘ, ਸਤਨਾਮ ਸਿੰਘ ਪਰਮਾਰ, ਜਸਪਾਲ ਸਿੰਘ, ਰਾਜਜਸਵੰਤ ਸਿੰਘ ਜੋਗਾ, ਚਮਕੌਰ ਸਿੰਘ, ਮਿਸਤਰੀ ਕੁਲਵੰਤ ਸਿੰਘ, ਕੋਮਲ ਸਿੰਘ, ਹਰਦੀਪ ਸਿੰਘ ਲਾਲੀ, ਅਕਾਸ਼ਦੀਪ ਸਿੰਘ, ਫੌਜੀ ਗੁਰਦੇਵ ਸਿੰਘ, ਬੂਟਾ ਸਿੰਘ, ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੋਲਡਨ ਅਰਥ ਸਕੂਲ ਪੰਡੋਰੀ ਵਿਖੇ ਸ਼ਹੀਦੀ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।