21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਬੇਸ਼ੱਕ ਨਗਰ ਕੌਂਸਲ ਚੋਣਾਂ ਦਾ ਐਲਾਨ ਹੋਣਾ ਅਜੇ ਬਾਕੀ, ਪ੍ਰੰਤੂ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼

ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਤੇ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ <br/> 27-12-2025
ਰਾਏਕੋਟ, 26 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਬੇਸ਼ੱਕ ਨਗਰ ਕੌਂਸਲ ਚੋਣਾਂ ਦਾ ਅਜੇ ਤੱਕ ਐਲਾਨ ਨਹੀਂ ਹੋਇਆ, ਪ੍ਰੰਤੂ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਲਈ ਹੁਣ ਤੋਂ ਹੀ ਵਿਉਂਤਬੰਦੀਆਂ ਆਰੰਭ ਦਿੱਤੀਆਂ ਗਈਆਂ ਹਨ | ਜਿਸ ਕਰਕੇ ਇਸ ਵਾਰ ਨਗਰ ਕੌਂਸਲ ਚੋਣਾਂ 'ਚ ਚਾਰ ਕੋਣਾ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ | ਇਸ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਰਾਏਕੋਟ ਸ਼ਹਿਰ ਦੇ 15 ਵਾਰਡਾਂ ਵਿਚ ਬੂਥ ਲੈਵਲ ਦੀਆਂ ਕਮੇਟੀਆਂ ਬਣਾਉਣ ਲਈ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ | ਜਿਸ ਕਰਕੇ ਆਉਣ ਵਾਲੇ ਦਿਨਾਂ ਵਿਚ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਵਲੋਂ ਵੀ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨ ਦੀਆਂ ਸੰਭਾਵਨਾਵਾਂ ਹਨ | ਇਸ ਮੌਕੇ ਬਲਵਿੰਦਰ ਸਿੰਘ ਸੰਧੂ ਅਤੇ ਰਾਏਕੋਟ ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ ਵਲੋਂ 15 ਵਾਰਡਾਂ ਵਿਚ ਉਮੀਦਵਾਰ ਖੜ੍ਹੇ ਕਰਨ ਲਈ ਹੁਣ ਤੋਂ ਹੀ ਪਾਰਟੀ ਵਰਕਰਾਂ ਨਾਲ ਸੰਪਰਕ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ | ਸੰਧੂ ਤੇ ਗਿੱਲ ਨੇ ਦੱਸਿਆ ਕਿ ਪਹਿਲਾਂ ਹਰੇਕ ਵਾਰਡ ਵਿਚ ਬੂਥ ਲੈਵਲ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ, ਜਿਸ ਦੇ ਬਾਅਦ ਵਾਰਡਾਂ ਦੇ ਪਾਰਟੀ ਵਰਕਰਾਂ ਨਾਲ ਸਲਾਹ-ਮਸ਼ਵਰੇ ਦੇ ਬਾਅਦ ਅਗਲੀ ਸਿਆਸੀ ਰੂਪ-ਰੇਖਾ ਤੈਅ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਵਾਰਡਾਂ ਵਿਚ ਚੰਗੇ ਅਕਸ ਤੇ ਸੂਝਵਾਨ ਉਮੀਦਵਾਰਾਂ ਨੂੰ ਚੋਣ ਲੜ੍ਹਾਉਣ ਦਾ ਫ਼ੈਸਲਾ ਕੀਤਾ ਜਾਵੇਗਾ ਤਾਂ ਜੋ ਜਿੱਤ ਪ੍ਰਾਪਤ ਕਰਕੇ ਪਾਰਟੀ ਦੇ ਅਕਸ ਨੂੰ ਉੱਚਾ ਚੁੱਕਿਆ ਜਾ ਸਕੇ |
ਪਿਛਲੀ ਖ਼ਬਰ ਸੁਧਾਰ 'ਚ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਲਗਾਇਆ ਅਗਲੀ ਖ਼ਬਰ ਜਥੇਦਾਰ ਕਰਤਾਰ ਸਿੰਘ ਤਾਊ ਦਾ ਗਹੌਰ 'ਚ ਸਸਕਾਰ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।