21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਸਾਹਿਬ ਸ਼ਹੀਦਾਂ ਸੁਧਾਰ ਵਿਖੇ 7 ਰੋਜ਼ਾ ਮੈਡੀਕਲ ਕੈਂਪ ਸਮਾਪਤ

ਗੁਰਦੁਆਰਾ ਸਾਹਿਬ ਸ਼ਹੀਦਾਂ ਪਿੰਡ ਸੁਧਾਰ ਵਿਖੇ ਮੈਡੀਕਲ ਕੈਂਪ ਦੇ ਡਾਕਟਰਾਂ ਦਾ ਸਨਮਾਨ ਤੇ ਲੜਕੀਆਂ ਨੂੰ ਸਿਲਾਈ ਸਰਟੀਫ਼ਿਕੇਟ ਭੇਟ ਕਰਨ ਸਮੇਂ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਸ:ਇਕਬਾਲ ਸਿੰਘ ਗਿੱਲ, ਜਸਵੰਤ ਸਿੰਘ ਛਾਪਾ, ਕਰਨੈਲ ਗਿੱਲ ਮੁੱਲਾਂਪੁਰ ਤੇ ਹੋਰ | ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ <br/> 27-12-2025
ਗੁਰੂਸਰ ਸੁਧਾਰ, 26 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੁਦਆਰਾ ਸਾਹਿਬ ਸ਼ਹੀਦਾਂ ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਬੀਤੇ ਦਿਨਾਂ ਤੋਂ ਜਾਰੀ 7 ਰੋਜ਼ਾ ਮੁਫ਼ਤ ਐਕਯੁਪੰਚਰ ਮੈਡੀਕਲ ਕੈਂਪ ਸਮਾਪਤ ਹੋ ਗਿਆ | ਡਾ. ਕੋਟਨੀਸ ਐਕਯੁਪੰਚਰ ਚੈਰੀਟੇਬਲ ਹਸਪਤਾਲ ਸਲੇਮ ਟਾਬਰੀ ਜਲੰਧਰ ਵਲੋਂ ਲਗਾਏ ਗਏ ਇਸ ਕੈਂਪ ਦੌਰਾਨ ਡਾ: ਇੰਦਰਜੀਤ ਸਿੰਘ ਦੀ ਅਗਵਾਈ ਹੇਠ ਡਾਕਟਰੀ ਟੀਮ ਵਲੋਂ ਪੰਜ ਸੌ ਦੇ ਕਰੀਬ ਮਰੀਜ਼ਾਂ ਦੇ ਕਮਰ ਦਰਦ, ਡਿਸਕ ਪਰਲੈਪਸ, ਲਕਵਾ, ਅਧਰੰਗ, ਜੋੜਾਂ-ਗੋਡਿਆਂ ਦਾ ਦਰਦ, ਸਰਵਾਇਕਲ ਆਦਿ ਦੀ ਜਾਂਚ ਕਰਨ ਸਮੇਤ ਉਨ੍ਹਾਂ ਨੂੰ ਇਸ ਵਿਧੀ ਰਾਹੀਂ ਇਲਾਜ ਮੁਹੱਈਆ ਕਰਵਾਇਆ ਤੇ ਬਿਮਾਰੀਆਂ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ | ਗੁਰਦੁਆਰਾ ਸਾਹਿਬ ਕਮੇਟੀ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ ਦੀ ਅਗਵਾਈ ਹੇਠ ਡਾਕਟਰੀ ਟੀਮ ਅਤੇ ਪਹੁੰਚੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ | ਇਸੇ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਐੱਸ.ਪੀ. ਸਿੰਘ ਓਬਰਾਏ ਦੀ ਸੰਸਥਾ ਤੇ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਮੁਫ਼ਤ ਸਿਲਾਈ ਸੈਂਟਰ ਦੌਰਾਨ ਛੇ ਮਹੀਨੇ ਦਾ ਕੋਰਸ ਪੂਰਾ ਕਰਕੇ ਸਿਲਾਈ ਸਿੱਖਣ ਵਾਲੀਆਂ 25 ਲੜਕੀਆਂ ਨੂੰ ਸਰਟੀਫ਼ਿਕੇਟ ਵੀ ਭੇਟ ਕੀਤੇ ਗਏ | ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਕੌਮੀ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਨੇ ਮੈਡੀਕਲ ਕੈਂਪ ਲਗਾਉਣ ਦੀ ਸ਼ਲਾਘਾ ਕਰਨ ਤੋਂ ਇਲਾਵਾ ਲੜਕੀਆਂ ਨੂੰ ਮੁਫ਼ਤ ਸਿਲਾਈ ਸਿਖਾ ਕੇ ਆਤਮ ਨਿਰਭਰ ਬਣਾਉੇਣ ਦੇ ਯਤਨਾਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਸਰਬੱਤ ਦਾ ਭਲਾ ਸੰਸਥਾ ਦੇ ਡਾ: ਜਸਵੰਤ ਸਿੰਘ ਛਾਪਾ ਤੇ ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਸਾਬਕਾ ਆਈ.ਪੀ.ਐੱਸ. ਇਕਬਾਲ ਸਿੰਘ ਗਿੱਲ, ਡਾ: ਇੰਦਰਜੀਤ ਸਿੰਘ ਢੀਂਗਰਾ, ਜਸਵੰਤ ਸਿੰਘ ਛਾਪਾ, ਪ੍ਰਧਾਨ ਕਰਨੈਲ ਗਿੱਲ ਮੁੱਲਾਂਪੁਰ, ਸਰਪੰਚ ਹਰਜਿੰਦਰ ਕੌਰ ਗਿੱਲ, ਪਿ੍ੰ:ਜਗਦੀਸ਼ ਕੌਰ, ਪੰਚ ਸੁਰਿੰਦਰ ਸਿੰਘ, ਗੈਰੀ ਗਿੱਲ, ਪਿਆਰਾ ਸਿੰਘ, ਬਾਬਾ ਬਲਵਿੰਦਰ ਸਿੰਘ, ਭਾਈ ਹਰਮਨਜੋਤ ਸਿੰਘ, ਬਾਬਾ ਜਸਵੰਤ ਸਿੰਘ ਆਦਿ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਨਾਨਕਸਰ ਦਰਬਾਰ ਡਾਂਗੋਂ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਅਗਲੀ ਖ਼ਬਰ ਸੁਧਾਰ 'ਚ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।