21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਾਨਕਸਰ ਦਰਬਾਰ ਡਾਂਗੋਂ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 27-12-2025
ਪੱਖੋਵਾਲ-ਸਰਾਭਾ, 26 ਦਸੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਨਿਰੰਤਰ ਯਤਨਸ਼ੀਲ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ ਡਾਂਗੋਂ ਵਲੋਂ ਨਾਨਕਸਰ ਦਰਬਾਰ ਡਾਂਗੋਂ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਜਾ ਰਹੀਆਂ ਸੰਗਤਾਂ ਲਈ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਸਰਬਜੋਤ ਸਿੰਘ ਡਾਂਗੋਂ ਨੇ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸਿੱਖਿਆ ਲੈ ਕੇ ਆਪਣੇ ਧਰਮ 'ਚ ਪ੍ਰਪੱਕ ਹੋ ਕੇ ਗੁਰਸਿੱਖੀ ਭਰਿਆ ਜੀਵਨ ਬਤੀਤ ਕਰਨਾ ਚਾਹੀਦਾ ਹੈ ਤਾਂ ਜੋ ਸਾਡੇ ਗੁਰੂਆਂ ਵਲੋਂ ਆਪਣਾ ਖੂਨ ਡੋਲਕੇ ਸਿੱਖੀ ਦੇ ਲਾਏ ਬੂਟੇ ਨੂੰ ਹੋਰ ਵੀ ਸੰਘਣਾ ਕੀਤਾ ਜਾ ਸਕੇ | ਇਸ ਮੌਕੇ ਉਨ੍ਹਾਂ ਰਾਹਗੀਰਾਂ ਨੂੰ ਦੁੱਧ ਦਾ ਲੰਗਰ ਛਕਾਇਆ | ਇਸ ਮੌਕੇ ਜਸਵਿੰਦਰ ਸਿੰਘ ਡਾਂਗੋਂ, ਕਿ੍ਪਾਲ ਸਿੰਘ, ਬਾਬਾ ਜਸਪ੍ਰੀਤ ਸਿੰਘ ਜੱਸੀ ਡਾਂਗੋਂ, ਰਾਗੀ ਬਲਬੀਰ ਸਿੰਘ, ਕੈਪ: ਅਵਤਾਰ ਸਿੰਘ, ਜਰਨੈਲ ਸਿੰਘ, ਸਤਨਾਮ ਸਿੰਘ, ਰਜਿੰਦਰ ਸਿੰਘ, ਬਲਬੀਰ ਸਿੰਘ, ਬਲਪ੍ਰੀਤ ਸਿੰਘ, ਸਨਦੀਪ ਸਿੰਘ ਆਦਿ ਨੇ ਲੰਗਰਾਂ ਦੌਰਾਨ ਸੇਵਾ ਕੀਤੀ |
ਪਿਛਲੀ ਖ਼ਬਰ ਹਲਕਾ ਦਾਖੇ ਦੇ ਲੋਕ ਪੰਥਕ ਸੋਚ ਤੇ ਅਸੂਲਾਂ 'ਤੇ ਪਹਿਰਾ ਦੇਣ ਵਾਲੇ ਆਗੂ ਵਿਧਾਇਕ ਇਯਾਲੀ ਨਾਲ ਖੜ੍ਹੇ ਹਨ-ਸਿੱਧੂ ਪੰਡੋਰੀ/ਨ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਹੀਦਾਂ ਸੁਧਾਰ ਵਿਖੇ 7 ਰੋਜ਼ਾ ਮੈਡੀਕਲ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।