20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

2022 ਦੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ 'ਆਪ' ਸਰਕਾਰ-ਸੰਧੂ/ਈਸੇਵਾਲ/ਸੇਖੋਂ

ਅਜੀਤ ਡੈਸਕ 27-12-2025
ਭੂੰਦੜੀ, 26 ਦਸੰਬਰ (ਕੁਲਦੀਪ ਸਿੰਘ ਮਾਨ)-2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋ ਸਕੇ | ਸਰਕਾਰ ਬਣੇ ਲਗਭਗ ਪੌਣੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਹੁਣ ਜਦੋਂ 'ਆਪ' ਸਰਕਾਰ ਆਪਣੇ ਕਾਰਜਕਾਲ ਦੇ ਆਖ਼ਰੀ ਸਾਲ ਵਿਚ ਦਾਖ਼ਲ ਹੋ ਰਹੀ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤੁਰੰਤ ਪੂਰਾ ਕਰੇ | ਇਹ ਵਿਚਾਰ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਅਤੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ (ਬਾਸੀਆਂ) ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸਨ, ਜਿਨ੍ਹਾਂ 'ਤੇ ਭਰੋਸਾ ਕਰਦਿਆਂ ਲੋਕਾਂ ਨੇ ਪਾਰਟੀ ਨੂੰ ਭਾਰੀ ਸਮਰਥਨ ਦੇ ਕੇ ਸੱਤ੍ਹਾ ਸੌਂਪੀ ਸੀ, ਪਰ ਸਰਕਾਰ ਬਣਨ ਤੋਂ ਬਾਅਦ ਇਕ ਵੀ ਵੱਡਾ ਵਾਅਦਾ ਅਮਲੀ ਰੂਪ ਵਿਚ ਪੂਰਾ ਨਹੀਂ ਹੋ ਸਕਿਆ | ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਅਜੇ ਤੱਕ ਕਾਗਜ਼ਾਂ ਤੱਕ ਹੀ ਸੀਮਿਤ ਹੈ | ਹਰ ਬਜਟ ਤੋਂ ਬਾਅਦ ਸਰਕਾਰ ਵਲੋਂ ਇਹ ਕਹਿ ਕੇ ਲੋਕਾਂ ਨੂੰ ਟਾਲਿਆ ਜਾਂਦਾ ਹੈ ਕਿ ਅਗਲੇ ਬਜਟ ਵਿਚ ਇਸ ਲਈ ਰਾਸ਼ੀ ਰੱਖੀ ਜਾਵੇਗੀ | ਨੇਤਾਵਾਂ ਨੇ ਮੰਗ ਕੀਤੀ ਕਿ ਸਰਕਾਰ ਲਾਰੇ ਲੱਪਿਆਂ ਦੀ ਨੀਤੀ ਛੱਡ ਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤੁਰੰਤ ਪੂਰਾ ਕਰੇ, ਨਹੀਂ ਤਾਂ ਸਾਫ਼ ਤੌਰ 'ਤੇ ਐਲਾਨ ਕਰੇ ਕਿ ਸਰਕਾਰ ਕੋਲ ਵਾਅਦੇ ਨਿਭਾਉਣ ਲਈ ਲੋੜੀਂਦੇ ਆਰਥਿਕ ਵਸੀਲੇ ਉਪਲੱਬਧ ਨਹੀਂ ਹਨ |
ਪਿਛਲੀ ਖ਼ਬਰ ਹੰਬੜਾਂ ਵਿਖੇ ਉੱਘੇ ਵਪਾਰੀ ਤਰਸੇਮ ਲਾਲ ਗੁਪਤਾ ਦੀ ਯਾਦ 'ਚ ਲੰਗਰ ਲਗਾਏ ਅਗਲੀ ਖ਼ਬਰ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੀ 34ਵੀਂ ਯਾਤਰਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।