20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਨਰੇਗਾ ਐਕਟ ਖ਼ਤਮ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ

ਅਜੀਤ ਡੈਸਕ 27-12-2025
ਜਗਰਾਉਂ, 26 ਦਸੰਬਰ (ਗੁਰਦੀਪ ਸਿੰਘ ਮਲਕ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ 'ਜੀ ਰਾਮ ਜੀ' ਐਕਟ ਨੂੰ ਮਾਨਤਾ ਦੇਣ ਲਈ ਗ੍ਰਾਮ ਸਭਾਵਾਂ ਦੇ ਆਮ ਇਜਲਾਸ ਬੁਲਾਉਣ ਲਈ ਮੋਦੀ ਹਕੂਮਤ ਵਲੋਂ ਜਾਰੀ ਕੀਤੀ ਚਿੱਠੀ ਦੀਆਂ ਕਾਪੀਆਂ ਸਾੜ ਕੇ ਮਨਰੇਗਾ ਐਕਟ ਖ਼ਤਮ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਅਵਤਾਰ ਸਿੰਘ, ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂਕੇ ਨੇ ਕਿਹਾ ਕਿ 'ਜੀ ਰਾਮ ਜੀ' ਨਾਂਅ 'ਤੇ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਮਨਰੇਗਾ ਕਾਨੂੰਨ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ, ਜੋ ਪਿੰਡਾਂ ਵਿਚ ਗਰੀਬੀ ਦੇ ਲਤਾੜੇ ਲੋਕਾਂ ਨਾਲ ਵੱਡਾ ਧੋਖਾ ਹੈ | ਉਨ੍ਹਾ ਮੰਗ ਕੀਤੀ ਕਿ 'ਜੀ ਰਾਮ ਜੀ' ਨਹੀਂ ਮਨਰੇਗਾ ਕਾਨੂੰਨ ਹੀ ਲਾਗੂ ਕੀਤਾ ਜਾਵੇ, ਕਿਉਂਕਿ ਸੂਬਾ ਸਰਕਾਰਾਂ ਜੋ ਮਨਰੇਗਾ ਵਿਚ ਆਪਣਾ 10 ਫ਼ੀਸਦੀ ਹਿੱਸਾ ਵੀ ਨਹੀਂ ਪਾ ਸਕਦੀਆਂ ਉਹ 'ਜੀ ਰਾਮ ਜੀ' ਵਿਚ 40 ਫ਼ੀਸਦੀ ਹਿੱਸਾ ਕਿਵੇਂ ਵੀ ਨਹੀਂ ਪਾ ਸਕਣਗੀਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜੈਬ ਸਿੰਘ, ਲਾਲ ਸਿੰਘ, ਪਿਆਰਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੰਬੜਾਂ ਨਗਰ ਤੋਂ ਹਰੇਕ ਸਾਲ ਦੀ ਤਰ੍ਹਾਂ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ 'ਚ ਸੰਗਤਾਂ ਲਈ ਲੰਗਰਾਂ ਦੀ ਸੇਵਾ ਜਾਰੀ ਅਗਲੀ ਖ਼ਬਰ ਸਰਪੰਚ ਜਗਜੀਤ ਸਿੰਘ ਬੜਿੰਗ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।