20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹੰਬੜਾਂ ਨਗਰ ਤੋਂ ਹਰੇਕ ਸਾਲ ਦੀ ਤਰ੍ਹਾਂ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ 'ਚ ਸੰਗਤਾਂ ਲਈ ਲੰਗਰਾਂ ਦੀ ਸੇਵਾ ਜਾਰੀ

ਅਜੀਤ ਡੈਸਕ 27-12-2025
ਹੰਬੜਾਂ, 26 ਦਸੰਬਰ (ਮੇਜਰ ਹੰਬੜਾਂ)- ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਲੋਕਲ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਹਰੇਕ ਸਾਲ ਦੀ ਤਰ੍ਹਾਂ ਸਾਹਿਬਜ਼ਾਦਿਆਂ ਦੀ ਨਿੱਘੀ ਯਾਦ 'ਚ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਲੰਗਰਾਂ ਦੀ ਸੇਵੀ ਸੰਭਾਲਦਿਆਂ ਸੰਗਤਾਂ ਲਈ ਸਵੇਰ ਸਮੇਂ ਦੁੱਧ ਅਤੇ ਲੰਗਰਾਂ ਦੀ ਸੇਵਾ ਨਿਰੰਤਰ ਜਾਰੀ ਹੈ | ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਵਿਰਕ, ਸੇਵਾਦਾਰ ਭਾਈ ਮਨਜੀਤ ਸਿੰਘ ਭੈਰੋਮੁੰਨਾਂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪ੍ਰਧਾਨ ਬਲਵੀਰ ਸਿੰਘ ਧਾਲੀਵਾਲ, ਭਾਈ ਅਵਤਾਰ ਸਿੰਘ ਤਾਰੀ ਚੀਮਾ ਨੇ ਦੱਸਿਆ ਕਿ ਹੰਬੜਾਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਿੱਥੇ ਦੁੱਧ ਦੇ ਲੰਗਰ ਵਰਤਾਏ ਜਾ ਰਹੇ ਹਨ, ਉੱਥੇ ਸੰਗਤਾਂ ਲਈ ਸਵੇਰ, ਦੁਪਹਿਰ ਅਤੇ ਸ਼ਾਮ ਤੱਕ ਲੰਗਰਾਂ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਸਮਾਜ ਸੇਵੀ ਮੇਜਰ ਸਿੰਘ ਚੀਮਾ, ਬਲਾਕ ਸੰਮਤੀ ਜੇਤੂ ਕਾਰਜ ਸਿੰਘ ਬਾਠ, ਭਾਈ ਹਰਜਿੰਦਰ ਸਿੰਘ, ਕਪੂਰ ਸਿੰਘ ਘੁੰਮਣ, ਪੰਚ ਖੁਸ਼ਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ ਤੂਰ, ਭਾਈ ਅਵਤਾਰ ਸਿੰਘ, ਭਾਈ ਮਲਕੀਤ ਸਿੰਘ, ਦਾਰਾ ਸਿੰਘ ਤੂਰ, ਜਸਵੀਰ ਸਿੰਘ ਵਿਰਕ, ਮੈਨੇਜਰ ਜਸਵੀਰ ਸਿੰਘ, ਰਾਜਵਿੰਦਰ ਸਿੰਘ ਰਾਜੂ, ਹਰਵਿੰਦਰ ਸਿੰਘ ਚੀਮਾ, ਭਾਈ ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਚੀਮਾ, ਹਰਪ੍ਰੀਤ ਸਿੰਘ ਸਿਡਾਨਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਾਣਾ ਮੰਡੀ ਰਾਏਕੋਟ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਗੁਰੂ ਦੇ ਲੰਗਰਾਂ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਮਨਰੇਗਾ ਐਕਟ ਖ਼ਤਮ ਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।