19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਿੰਡ ਚੌਂਕੀਮਾਨ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਅਜੀਤ ਡੈਸਕ 27-12-2025
ਚੌਂਕੀਮਾਨ, 26 ਦਸੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਭਗਤ ਰਵਿਦਾਸ ਜੀ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਭਾਈ ਰਵਿੰਦਰ ਸਿੰਘ ਪ੍ਰੀਤ ਢੋਲਣ ਵਾਲਿਆ ਦੇ ਕੀਰਤਨੀ ਜਥੇ ਨੇੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੇ ਜੀਵਨ ਅਤੇ ਉਨ੍ਹਾਂ ਵਲੋਂ ਦਿੱਤੀ ਸ਼ਹਾਦਤ ਬਾਰੇ ਕਥਾ-ਕੀਰਤਨ ਰਾਹੀਂ ਜਾਣੂੰ ਕਰਵਾਇਆ | ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਅਤੇ ਗੁਰੂ ਦੇ ਦਿੱਤੇ ਉਪਦੇਸ਼ ਨਾਮ ਜਪੋ, ਕਿਰਤ ਕਰੋ, ਵੰਡ ਛਕੋ 'ਤੇ ਚੱਲਣ | ਇਸ ਮੌਕੇ ਪ੍ਰਧਾਨ ਸੁਦਾਗਰ ਸਿੰਘ, ਜੀਤ ਸਿੰਘ, ਅਮਰਜੀਤ ਸਿੰਘ, ਲਖਵੀਰ ਸਿੰਘ ਤੇ ਡਾ. ਹਰਜੀਤ ਸਿੰਘ ਚੌਂਕੀਮਾਨ (ਖ਼ਜ਼ਾਨਚੀ ਬੀ.ਕੇ.ਯੂ. ਦੁਆਬਾ ਜ਼ਿਲ੍ਹਾ ਲੁਧਿਆਣਾ) ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਪਤਵੰਤੇ ਸੱਜਣਾ ਵਲੋਂ ਭਾਈ ਰਵਿੰਦਰ ਸਿੰਘ ਪ੍ਰੀਤ ਢੋਲਣ ਵਾਲੇ ਜਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੁਦਾਗਰ ਸਿੰਘ ਨੇ ਕੀਰਤਨ ਦਰਬਾਰ ਵਿਚ ਪੁੱਜੀ ਸੰਗਤ ਅਤੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾ ਦਾ ਧੰਨਵਾਦ ਵੀ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਪਿੰਡ ਭੈਣੀ ਦਰੇੜਾ ਵਿਖੇ 3 ਰੋਜ਼ਾ ਦੁੱਧ ਦੇ ਲੰਗਰ ਦੀ ਸ਼ੁਰੂਆਤ ਅਗਲੀ ਖ਼ਬਰ ਦਾਣਾ ਮੰਡੀ ਰਾਏਕੋਟ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਗੁਰੂ ਦੇ ਲੰਗਰਾਂ ਦੀ ਸ਼ੁਰੂਆਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।