17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਲੰਗਰ ਹਾਲ 'ਚ 'ਪ੍ਰਸ਼ਾਦੇ ਪਕਾਉਣ ਵਾਲੀ ਮਸ਼ੀਨ' ਸਥਾਪਿਤ

ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਗੁਰੂਘਰ ਦੇ ਉੱਚਿਤ ਪ੍ਰਬੰਧਾਂ ਅਤੇ ਸੰਗਤਾਂ ਨੂੰ ਚੰਗੀਆਂ ਸੁਵਿਧਾਵਾਂ ਪ੍ਰਦਾਨ ਕਰਨ ਦੇ ਮਕਸਦ ਤਹਿਤ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਨਿਰੰਤਰ ਸੇਵਾਵਾਂ ਜਾਰੀ ਹਨ | ਇਸੇ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਅਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੇ ਉੱਦਮ ਸਦਕਾ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਦੇ ਲੰਗਰਾਂ ਲਈ 8 ਲੱਖ ਰੁਪਏ ਦੀ ਲਾਗਤ ਨਾਲ 'ਪ੍ਰਸ਼ਾਦੇ ਪਕਾਉਣ ਵਾਲੀ ਮਸ਼ੀਨ' ਖ਼ਰੀਦੀ ਗਈ ਹੈ | ਜਥੇਦਾਰ ਤਲਵੰਡੀ ਨੇ ਇਸ ਮਸ਼ੀਨ ਦੀ ਖਾਸੀਅਤ ਬਾਰੇ ਦੱਸਦਿਆਂ ਕਿਹਾ ਕਿ ਇਸ ਆਟੋਮੈਟਿਕ ਰੋਟੀ ਮੇਕਿੰਗ ਮਸ਼ੀਨ ਦੀ ਮਦਦ ਨਾਲ 1 ਘੰਟੇ ਸਮਾਂ ਵਿਚ ਲਗਭਗ 4 ਹਜ਼ਾਰ ਪ੍ਰਸ਼ਾਦੇ ਤਿਆਰ ਕੀਤੇ ਜਾ ਸਕਣਗੇ, ਜਿਸ ਨਾਲ ਗੁਰੂਘਰ ਨਤਮਸਤਕ ਹੋਣ ਆਈ ਸੰਗਤ ਲਈ ਲੰਗਰਾਂ ਦੇ ਪ੍ਰਬੰਧ ਵਿਚ ਵੱਡੀ ਰਾਹਤ ਮਿਲੇਗੀ | ਉਨ੍ਹਾਂ ਦੱਸਿਆ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅਗਲੇ ਕੁਝ ਦਿਨਾਂ ਤੱਕ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਤਾਦਾਦ 'ਚ ਸੰਗਤਾਂ ਦੇਸ਼-ਵਿਦੇਸ਼ ਤੋਂ ਗੁਰੂਘਰ ਵਿਚ ਨਤਮਸਤਕ ਹੋਣ ਪੁੱਜਦੀਆਂ ਹਨ | ਇਸ ਲਈ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਮਸ਼ੀਨ ਦੀ ਵਰਤੋਂ ਕਰਕੇ ਗੁਰੂ ਦੇ ਲੰਗਰਾਂ ਵਿਚ ਵਰਤਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਅਸਥਾਨ 'ਤੇ ਹਰੇਕ ਮਹੀਨੇ ਪੂਰਨਮਾਸ਼ੀ ਦਾ ਦਿਹਾੜਾ ਭਰਦਾ ਹੈ, ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਦੂਰ-ਦੁਰਾਡੇ ਤੋਂ ਪੁੱਜਦੀਆਂ ਹਨ, ਉਸ ਸਮੇਂ ਵੀ ਇਸ ਮਸ਼ੀਨ ਦੀ ਵਰਤੋਂ ਕੀਤੀ ਜਾਵੇਗੀ | ਇਸ ਮੌਕੇ ਅੱਜ ਮਸ਼ੀਨ ਨੂੰ ਗੁਰੂ ਦੇ ਲੰਗਰਾਂ ਵਿਚ ਸਥਾਪਿਤ ਕਰਨ ਸਮੇਂ ਮੈਨੇਜਰ ਤਰਸੇਮ ਸਿੰਘ ਬਲਿਆਲ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਜੋਗਾ ਸਿੰਘ, ਖ਼ਜ਼ਾਨਚੀ ਹਰਮਿੰਦਰ ਸਿੰਘ ਭੂੰਦੜੀ, ਅਕਾਊਟੈਂਟ ਹਰਪ੍ਰੀਤ ਸਿੰਘ, ਰਿਕਾਰਡ ਕੀਪਰ ਹਰਜਿੰਦਰ ਸਿੰਘ, ਗੁਰਜੀਤ ਸਿੰਘ ਗੁੱਜਰਵਾਲ, ਗੁਰਕੀਰਤ ਸਿੰਘ, ਕਾਕੂ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਦੇ ਦਫ਼ਤਰ ਸ਼ਹੀਦੀ ਸਭਾ ਨੂੰ ਸਮਰਪਿਤ ਅਕਾਲੀ ਦਲ ਨੇ ਲੰਗਰਾਂ ਦੀ ਸੇਵਾ ਕੀਤੀ ਅਗਲੀ ਖ਼ਬਰ ਨੈਸ਼ਨਲ ਸਕੂਲਜ਼ ਗੇਮਾਂ 'ਚ ਅੰਡਰ-14 ਹਾਕੀ ਦੇ ਮੁਕਾਬਲਿਆਂ 'ਚ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ ਪਿੰਡ ਅਖਾੜਾ ਦੀ ਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।