17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮੰਡੀ ਮੁੱਲਾਂਪੁਰ 'ਚ ਦੁੱਧ ਦਾ ਲੰਗਰ

ਅਜੀਤ ਡੈਸਕ 28-12-2025
ਮੁੱਲਾਂਪੁਰ-ਦਾਖਾ, 27 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਕੌਂਸਲਰ ਬਲਵਿੰਦਰ ਸਿੰਘ ਬੱਸਣ ਵਲੋਂ ਆਪਣੀ ਟੀਮ ਨਾਲ ਰਲ ਕੇ ਦੁੱਧ ਦਾ ਲੰਗਰ ਲਗਾਇਆ ਗਿਆ | ਸਫ਼ਰ-ਏ-ਸ਼ਹਾਦਤ ਦਾ ਵਰਨਣ ਕਰਦਿਆਂ ਬਲਵਿੰਦਰ ਸਿੰਘ ਬੱਸਣ ਨੇ ਕਿਹਾ ਕਿ 9-10 ਪੋਹ ਤੋਂ ਲੈ ਕੇ 13 ਪੋਹ ਤੱਕ ਸਿੱਖ ਯੋਧਿਆਂ ਦੀਆਂ ਹੋਈਆਂ ਸ਼ਹਾਦਤਾਂ ਅੱਗੇ ਸਾਡਾ ਸਿਰ ਝੁਕਦਾ ਹੈ | ਬੱਸਣ ਨੇ ਕਿਹਾ ਕਿ ਨਿੱਕੀਆਂ ਜਿੰਦਾ ਵੱਡੇ ਸਾਕੇ ਵਾਲੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ, ਗੁਰਦੁਆਰਾ ਠੰਡਾ ਬੁਰਜ ਵਿਖੇ ਸੰਗਤ ਦਾ ਸੈਲਾਬ ਸਿੱਖਾਂ ਦੀ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਸੰਤ ਸਿਪਾਹੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਚਾਹੀਦਾ | ਇਸ ਸਮੇਂ ਹਿੰਮਤ ਕੁਮਾਰ, ਪਰਮਜੀਤ ਕੌਰ, ਅਮਨ ਸ਼ਰਮਾ, ਪਿ੍ੰਸ ਕੁਮਾਰ, ਕੈਲੀ ਕੈਲਪੁਰ, ਦੇਵ ਰਾਜ ਉੱਪਲ, ਸੰਜੀਵ ਸਲਵਾਨ, ਹੋਰ ਮੌਜੂਦ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ 'ਜੀ ਰਾਮ ਜੀ' ਸਕੀਮ ਮਜ਼ਦੂਰਾਂ ਅਤੇ ਬੇਜ਼ਮੀਨੇ ਲੋਕਾਂ 'ਤੇ ਹਮਲਾ-ਦਾਖਾ ਅਗਲੀ ਖ਼ਬਰ ਪਿੰਡ ਆਂਡਲੂ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਲੰਗਰਾਂ ਦੇ ਲਈ ਦੁੱਧ ਦੀ ਸੇਵਾ ਭੇਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।