19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਨਰੇਗਾ ਦਾ ਨਾਂਅ ਬਦਲਣ ਨਾਲ ਮਜ਼ਦੂਰਾਂ ਨੂੰ ਕੋਈ ਲਾਭ ਨਹੀਂ, 125 ਦਿਨਾਂ ਦਾ ਐਲਾਨ ਸਿਰਫ਼ ਮਜ਼ਾਕ-ਭੈਣੀ

ਅਜੀਤ ਡੈਸਕ 28-12-2025
ਭੂੰਦੜੀ, 27 ਦਸੰਬਰ (ਕੁਲਦੀਪ ਸਿੰਘ ਮਾਨ)-ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਮਨਰੇਗਾ ਦਾ ਨਾਮ ਬਦਲਣ ਨਾਲ ਮਜ਼ਦੂਰਾਂ ਦੀਆਂ ਮਜ਼ਦੂਰੀਆਂ ਵਿਚ ਕੋਈ ਵੀ ਵਾਧਾ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਦਿਹਾੜੀਦਾਰ ਮਜ਼ਦੂਰਾਂ ਲਈ 100 ਦਿਨਾਂ ਦੇ ਕੰਮ ਨੂੰ 125 ਦਿਨ ਕਰਨ ਦਾ ਐਲਾਨ ਮਜ਼ਦੂਰ ਵਰਗ ਨਾਲ ਕੀਤਾ ਗਿਆ ਇਕ ਕੋਝਾ ਮਜ਼ਾਕ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਰਾਜ ਸਰਕਾਰਾਂ ਵਲੋਂ ਮਜ਼ਦੂਰਾਂ ਨੂੰ 100 ਦਿਨਾਂ ਦਾ ਰੋਜ਼ਗਾਰ ਦਿੱਤਾ ਜਾਂਦਾ ਸੀ, ਜਿਸ ਵਿਚ ਕੇਂਦਰ ਸਰਕਾਰ ਦਾ 90 ਫ਼ੀਸਦੀ ਅਤੇ ਰਾਜ ਸਰਕਾਰ ਦਾ 10 ਫ਼ੀਸਦੀ ਹਿੱਸਾ ਹੁੰਦਾ ਸੀ | ਪਰ ਕੇਂਦਰ ਸਰਕਾਰ ਵਲੋਂ ਰਾਜਾਂ ਨੂੰ ਆਪਣਾ ਹਿੱਸਾ ਸਮੇਂ ਸਿਰ ਜਾਰੀ ਨਾ ਕਰਨ ਕਾਰਨ ਹਾਲਾਤ ਗੰਭੀਰ ਬਣੇ ਹੋਏ ਹਨ | ਸ: ਭੈਣੀ ਨੇ ਕਿਹਾ ਕਿ ਇਸ ਨੀਤੀ ਨਾਲ ਸਰਕਾਰ ਨੇ ਮਜ਼ਦੂਰਾਂ ਦੇ ਜ਼ਖ਼ਮਾਂ 'ਤੇ ਨਮਕ ਛਿੜਕਣ ਦਾ ਕੰਮ ਕੀਤਾ ਹੈ, ਜਿਸ ਕਾਰਨ ਮਜ਼ਦੂਰਾਂ ਵਿਚ ਮਨਰੇਗਾ ਅਧੀਨ ਦਿਹਾੜੀ ਨਾ ਮਿਲਣ ਦਾ ਡਰ ਵਧ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਜਿੱਥੇ ਵੀ ਮਜ਼ਦੂਰ ਆਪਣੇ ਹੱਕਾਂ ਲਈ ਸੰਘਰਸ਼ ਕਰਨਗੇ, ਉੱਥੇ ਪੂਰਾ ਸਾਥ ਦਿੱਤਾ ਜਾਵੇਗਾ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਮਨਰੇਗਾ ਦਾ ਨਾਮ ਬਦਲ ਕੇ 'ਜੀ ਰਾਮ ਜੀ' ਰੱਖਣ ਦਾ ਫ਼ੈਸਲਾ ਤੁਰੰਤ ਰੱਦ ਕੀਤਾ ਜਾਵੇ, ਨਹੀਂ ਤਾਂ ਮਜ਼ਦੂਰ ਸੰਘਰਸ਼ ਦਾ ਰਸਤਾ ਅਪਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ |
ਪਿਛਲੀ ਖ਼ਬਰ ਪਿੰਡ ਜੌਹਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਅੱਜ ਅਗਲੀ ਖ਼ਬਰ ਆਪ ਦੇ ਰਾਜ ਅੰਦਰ ਲੋਕਤੰਤਰ ਦਾ ਰੱਜ ਕੇ ਘਾਣ ਹੋ ਰਿਹਾ-ਕੇ. ਡੀ. ਵੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।