19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਰੱਤੋਵਾਲ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦੁੱਧ ਦੇ ਲੰਗਰ ਲਗਾਉਣ ਲਈ ਜਥਾ ਰਵਾਨਾ

ਅਜੀਤ ਡੈਸਕ 28-12-2025
ਮੁੱਲਾਂਪੁਰ-ਦਾਖਾ, 27 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਰੱਤੋਵਾਲ ਖੇਤੀਬਾੜੀ ਸਹਿਕਾਰੀ ਸਭਾ ਦੇ ਸਾਬਕਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੱਤੋਵਾਲ ਦੇ ਪ੍ਰਬੰਧਕੀ ਪ੍ਰਧਾਨ ਗੁਰਮੀਤ ਸਿੰਘ ਚਹਿਲ ਆਪਣੇ ਪਰਿਵਾਰ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਲਾਨਾ ਜੋੜ ਮੇਲੇ 'ਤੇ ਆਉਣ ਵਾਲੀ ਸੰਗਤ ਲਈ ਦੁੱਧ ਦੇ ਲੰਗਰ ਲਗਾਉਣ ਲਈ ਰਵਾਨਾ ਹੋਏ | ਇਸ ਮੌਕੇ ਗੁਰਮੀਤ ਸਿੰਘ ਚਹਿਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਮਾਤਾ-ਪਿਤਾ ਅਤੇ ਚਾਰੇ ਸਾਹਿਬਜਾਦਿਆਂ ਨੂੰ ਕੁਰਬਾਨ ਕਰਕੇ ਵਿਸ਼ਵ ਵਿਚ ਨਵਾਂ ਅਧਿਆਇ ਲਿਖਿਆ ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਮੌਕੇ ਫਤਿਹਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਜੁੜ ਰਹੀ ਸੰਗਤ ਲਈ ਇਹ ਦੁੱਧ ਦੀ ਸੇਵਾ ਕੀਤੀ ਜਾਵੇਗੀ, ਜੋ ਸ਼ਹੀਦੀ ਸਭਾ ਦੀ ਸਮਾਪਤੀ ਵਾਲੇ ਦਿਨ ਤੱਕ ਜਾਰੀ ਰਹੇਗੀ | ਇਸ ਸਮੇਂ ਗੁਰਮਿੰਦਰ ਸਿੰਘ ਕਾਕਾ, ਤੇਜਿੰਦਰ ਸਿੰਘ ਲਵਲੀ, ਪਰਮਦੀਪ ਸਿੰਘ ਮਹਿਲ ਕਲਾਂ, ਅਮਨਪ੍ਰੀਤ ਸਿੰਘ ਸੁਧਾਰ, ਹੋਰ ਨੌਜਵਾਨ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਾਧ ਸੰਗਤ ਸਾਹਿਬ ਪਿੰਡ ਆਂਡਲੂ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਸੰਬੰਧੀ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਟਾਹਲੀਆਣਾ ਸਾਹਿਬ ਪੁੱਜਣ 'ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।