20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸੁਧਾਰ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣ ਜੇਤੂ ਉਮੀਦਵਾਰਾਂ ਦਾ ਸਨਮਾਨ

ਅਜੀਤ ਡੈਸਕ 28-12-2025
ਗੁਰੂਸਰ ਸੁਧਾਰ, 27 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸਾਹਿਬ ਭਗਤ ਰਵਿਦਾਸ ਪਿੰਡ ਸੁਧਾਰ (ਪੱਤੀ ਧਾਲੀਵਾਲ) ਵਿਖੇ ਇਕ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਤੋਂ ਜੇਤੂ ਕਾਂਗਰਸੀ ਉਮੀਦਵਾਰ ਤੇ ਸਾਬਕਾ ਸਰਪੰਚ ਸਤਵੰਤ ਸਿੰਘ ਧਾਲੀਵਾਲ ਸਮੇਤ ਹੋਰ ਬਲਾਕ ਸੰਮਤੀ ਜੇਤੂ ਉਮੀਦਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੀਨੀਅਰ ਕਾਂਗਰਸੀ ਆਗੂ ਤੇ ਟਰੱਕ ਯੂਨੀਅਨ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਪਾਰਟੀ ਨੇ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਬੋਪਾਰਾਏ ਦੇ ਸਪੁੱਤਰ ਤੇ ਹਲਕਾ ਰਾਏਕੋਟ ਕਾਂਗਰਸ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਵਰਕਰਾਂ ਅਤੇ ਵੋਟਰਾਂ ਦੇ ਭਰਪੂਰ ਹੁੰਗਾਰੇ ਸਦਕਾ ਪੰਚਾਇਤ ਸੰਮਤੀ ਰਾਏਕੋਟ ਦੀਆਂ ਰਿਕਾਰਡ 17 ਸੀਟਾਂ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨੇ ਜ਼ੋਨ ਸੁਧਾਰ, ਪੱਖੋਵਾਲ, ਬਿੰਜਲ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ ਤੇ 2027 ਚੋਣਾਂ ਵਿਚ ਵੀ ਇਹ ਕਾਰਗੁਜ਼ਾਰੀ ਇਸ ਤੋਂ ਬਿਹਤਰ ਕਾਇਮ ਰਹੇਗੀ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਕਰਮਜੀਤ ਸਿੰਘ, ਸੁਖਪਾਲ ਸਿੰਘ ਗੋਂਦਵਾਲ, ਪੀ.ਏ. ਬਲਜੀਤ ਸਿੰਘ ਹਲਵਾਰਾ, ਮਾ: ਹਰਜੀਤ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਵੰਤ ਸਿੰਘ ਧਾਲੀਵਾਲ, ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਗਾ, ਸੰਮਤੀ ਮੈਂਬਰ ਰਛਪਾਲ ਸਿੰਘ ਸੀਲੋਆਣੀ, ਸਾਬਕਾ ਸੰਮਤੀ ਮੈਂਬਰ ਹਰਮਿੰਦਰ ਸਿੰਘ ਪੱਪ ਗਿੱਲ, ਮਨਜੀਤ ਸਿੰਘ ਬੁੱਟਰ ਤੁਗਲ, ਰਵਿੰਦਰ ਸਿੰਘ ਅੱਬੂਵਾਲ (ਤਿੰਨੇਂ ਸਾਬਕਾ ਸਰਪੰਚ), ਭਗਵੰਤ ਸਿੰਘ, ਕਰਮਜੀਤ ਸਿੰਘ, ਰਜਿੰਦਰ ਸਿੰਘ ਧਾਲੀਵਾਲ, ਚਮਕੌਰ ਸਿੰਘ, ਦਲਵੀਰ ਸਿੰਘ, ਓਾਕਾਰ ਸਿੰਘ, ਮਨਜਿੰਦਰ ਸਿੰਘ ਸੋਨੀ ਹਿੱਸੋਵਾਲ, ਰਣਧੀਰ ਸਿੰਘ, ਬਲਜਿੰਦਰ ਸਿੰਘ ਆਦਿ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਰਾਏਕੋਟ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 'ਆਪ' ਵਲੋਂ ਗੁਰਬਖ਼ਸ਼ ਸਿੰਘ ਪਿੰਡ ਸੁਧਾਰ (ਪੱਤੀ ਧਾਲੀਵਾਲ) ਦੇ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।