20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਰਾਏਕੋਟ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਸੁਸ਼ੀਲ)-ਸਥਾਨਕ ਗੁਰਦੁਆਰਾ ਸ਼ਹੀਦਾਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੂੰ ਸਮਰਪਿਤ ਪਹਿਲਾ ਵਿਸ਼ਾਲ ਨਗਰ ਕੀਰਤਨ ਪ੍ਰਧਾਨ ਜਗਦੇਵ ਸਿੰਘ ਗਰੇਵਾਲ ਦੀ ਦੇਖ-ਰੇਖ ਹੇਠ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਦੇ ਵਿਚ ਸ਼ਾਮਿਲ ਹੋਈਆਂ | ਨਗਰ ਕੀਰਤਨ ਦੌਰਾਨ ਜਤਿੰਦਰ ਸਿੰਘ ਬੈਂਸ ਦੇ ਢਾਡੀ ਜਥੇ ਅਤੇ ਭਾਈ ਪਿੰਦਰਪਾਲ ਸਿੰਘ ਦੇਹੜਕਾ ਦੇ ਇੰਟਰਨੈਸ਼ਨਲ ਕੀਰਤਨੀ ਜਥੇ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਤੋਂ ਇਲਾਵਾ ਨਰਾਇਣ ਖ਼ਾਲਸਾ ਗੱਤਕਾ ਅਖਾੜਾ ਬੱਸੀਆਂ ਵਲੋਂ ਯੁੱਧ ਕਲਾ ਦੇ ਕਰਤੱਬ ਦਿਖਾਏ ਗਏ | ਇਸ ਮੌਕੇ 'ਤੇ ਪੁਰਾਣੇ ਬੱਸ ਸਟੈਂਡ ਨੇੜੇ ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਵਲੋਂ ਨਗਰ ਕੀਰਤਨ ਦਾ ਸਵਾਗਤ ਵੀ ਕੀਤਾ ਗਿਆ | ਦੇਰ ਸ਼ਾਮ ਸਮੁੱਚੇ ਸ਼ਹਿਰ ਦੀ ਪਰਿਕਰਮਾ ਕਰਦਾ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਇਸ ਮੌਕੇ ਪ੍ਰਧਾਨ ਜਗਦੇਵ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਗਰੇਵਾਲ, ਚਰਨ ਸਿੰਘ ਗਰੇਵਾਲ, ਅਮਰ ਸਿੰਘ, ਕੁਲਵਿੰਦਰ ਸਿੰਘ ਭੱਟੀ, ਗੁਰਜੀਤ ਸਿੰਘ ਗਿੱਲ, ਸੰਤੋਖ ਸਿੰਘ ਗਰੇਵਾਲ, ਜਗਦੇਵ ਸਿੰਘ ਸੈਂਭੀ, ਹਰਬੰਸ ਸਿੰਘ, ਨਰਿੰਦਰ ਸਿੰਘ ਰਾਣਾ, ਨਰਿੰਦਰ ਸਿੰਘ, ਸਵਰਨ ਸਿੰਘ, ਅਮਰ ਸਿੰਘ, ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ ਸੰਘਾ, ਹਰਜਿੰਦਰ ਸਿੰਘ ਅÏਲਖ ਬਾਬਾ ਰਘਵੀਰ ਸਿੰਘ ਆਦਿ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ 'ਚ ਭਾਜਪਾ ਆਗੂਆਂ ਨੇ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਸੁਧਾਰ ਵਿਖੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣ ਜੇਤੂ ਉਮੀਦਵਾਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।