28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

110 ਪਿੰਡਾਂ ਨੂੰ ਨਗਰ ਨਿਗਮ 'ਚ ਰਲਾਏ ਜਾਣ ਦਾ ਡਟਵਾਂ ਵਿਰੋਧ ਹੋਵੇਗਾ-ਢੇਸੀ/ਬਸੈਮੀ/ਬੀਰਮੀ

ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ, ਸਾਬਕਾ ਸਰਪੰਚ ਗੁਰਬਚਨ ਸਿੰਘ ਬੀਰਮੀ <br/> 31-12-2025
ਹੰਬੜਾਂ, 30 ਦਸੰਬਰ (ਮੇਜਰ ਹੰਬੜਾਂ)-ਸੂਬਾ ਸਰਕਾਰ ਵਲੋਂ ਲੋਕਾਂ ਦੇ ਰੋਹ ਅੱਗੇ ਝੁਕਦਿਆਂ ਲੈਂਡ ਪੂਲਿੰਗ ਪਾਲਸੀ ਰੱਦ ਕਰਨ ਤੋਂ ਬਾਅਦ ਹੁਣ ਮੁੜ ਸੂਬਾ ਸਰਕਾਰ ਵਲੋਂ ਲੁਧਿਆਣਾ ਜ਼ਿਲ੍ਹੇ ਦੇ 110 ਪਿੰਡਾਂ ਨੂੰ ਨਗਰ ਨਿਗਮ ਲੁਧਿਆਣਾ ਦੇ ਘੇਰੇ 'ਚ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਸਰਕਾਰ ਵਲੋਂ ਪਿੰਡਾਂ ਦੀ ਸ਼ਾਨ ਨੂੰ ਖਤਮ ਕਰਕੇ ਲੁਧਿਆਣਾ ਨਗਰ ਨਿਗਮ 'ਚ ਮਰਜ ਕੀਤੇ ਜਾਣ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ, ਪਿੰਡਾਂ ਦੀਆਂ ਪੰਚਾਇਤਾਂ ਵਲੋਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪਿੰਡ ਨੂਰਪੁਰ ਬੇਟ ਦੇ ਸਰਪੰਚ ਗੁਰਪ੍ਰੀਤ ਸਿੰਘ ਢੇਸੀ, ਸਾਬਕਾ ਸਰਪੰਚ ਸੁਖਮਿੰਦਰ ਸਿੰਘ ਬਸੈਮੀ, ਸਾਬਕਾ ਸਰਪੰਚ ਗੁਰਬਚਨ ਸਿੰਘ ਬੀਰਮੀ ਨੇ ਸਰਕਾਰ ਵਲੋਂ ਪਿੰਡ ਨੂਰਪੁਰ ਬੇਟ, ਬੀਰਮੀ, ਬਸੈਮੀ ਸਮੇਤ ਕੁੱਲ 110 ਪਿੰਡਾਂ ਦੀਆਂ ਪੰਚਾਇਤਾਂ ਨੂੰ ਤੋੜ ਕੇ ਨਗਰ ਨਿਗਮ ਦੇ ਘੇਰੇ 'ਚ ਲਿਆਉਣ ਦੀ ਕੀਤੀ ਜਾ ਰਹੀ ਤਿਆਰੀ ਦਾ ਡਟਵਾਂ ਵਿਰੋਧ ਕਰਦਿਆਂ ਕੀਤਾ | ਸਰਪੰਚ ਢੇਸੀ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਪਿੰਡਾਂ ਦਾ ਵਿਕਾਸ ਕਰਨਾਂ ਚਾਹੁੰਦੀ ਹੈ ਤਾਂ ਪਿੰਡਾਂ ਨੂੰ ਗ੍ਰਾਂਟਾਂ ਦੇ ਕੇ ਵਿਕਾਸ ਕਾਰਜ ਕਰਵਾ ਸਕਦੀ ਹੈ | ਸਰਪੰਚ ਢੇਸੀ ਨੇ ਲੋਕਾਂ ਦੀ ਰਾਏ ਬਗੈਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਤੋੜਕੇ ਲੁਧਿਆਣਾ ਕਾਰਪੋਰੇਸ਼ਨ 'ਚ ਰਲਾਏ ਜਾਣਾ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਵਿੱਢਣ ਲਈ ਇਕ ਝੰਡੇ ਥੱਲੇ ਇਕੱਠੇ ਹੋਣ ਤਾਂ ਜੋ ਸਰਕਾਰ ਵਿਰੁੱਧ ਮੋਰਚਾ ਖੋਲਿ੍ਹਆ ਜਾ ਸਕੇ | ਸਰਪੰਚ ਢੇਸੀ ਨੇ ਕਿਹਾ ਕਿ ਪਹਿਲਾ ਐਕਸ਼ਨ ਪਿੰਡ ਨੂਰਪੁਰ ਬੇਟ 'ਚ ਪਿੰਡਾਂ ਦੇ ਸਰਪੰਚਾਂ ਸਮੇਤ ਹੋਰ ਜਥੇਬੰਦੀਆਂ ਦਾ ਵੱਡਾ ਇਕੱਠ ਕਰਕੇ ਕੀਤਾ ਜਾਵੇਗਾ |
ਪਿਛਲੀ ਖ਼ਬਰ 'ਆਪ' ਆਗੂ ਸਵਰਨ ਸਲਾਰੀਆ ਨੇ ਪਿੰਡ ਦੁਨੇਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਅੱਜ 11ਵੇਂ ਦਿਨ ਮੋਹੀ ਲਈ ਹੋਵੇਗਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।