15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਹਾਈ ਸਕੂਲ ਨਿੱਘੀ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 01-06-2025
ਕਾਠਗੜ੍ਹ, 31 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਸਰਕਾਰੀ ਹਾਈ ਸਕੂਲ ਨਿੱਘੀ ਵਿਖੇ ਅੱਠਵੀਂ ਅਤੇ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 'ਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ | ਅੱਠਵੀਂ ਜਮਾਤ ਵਿਚੋਂ ਹਰਸ਼ਿਕਾ ਨੇ ਪਹਿਲਾ, ਲਵਪ੍ਰੀਤ ਕੌਰ ਨੇ ਦੂਜਾ ਅਤੇ ਨਿਰਮਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ |
ਦਸਵੀਂ ਜਮਾਤ ਵਿਚੋਂ ਤਾਨੀਆ ਨੇ ਪਹਿਲਾ ਪ੍ਰਤਿਭਾ ਨੇ ਦੂਜਾ ਅਤੇ ਹਰਸਿਮਰਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਦਾ ਵੀ ਸਨਮਾਨ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਬਲਵੀਰ ਚੰਦ ਸਰਪੰਚ ਨਿੱਘੀ ਅਤੇ ਹੋਰ ਮੋਹਤਵਰ ਨਗਰ ਨਿਵਾਸੀਆਂ ਦੁਆਰਾ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ | ਸਕੂਲ ਮੁਖੀ ਨਿਰਮਲ ਕੁਮਾਰ ਦੁਆਰਾ ਹਾਜ਼ਰ ਲੋਕਾਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਗਰ ਨਿਵਾਸੀਆਂ ਕੋਲੋਂ ਵੱਧ ਤੋਂ ਵੱਧ ਸਹਿਯੋਗ ਦੀ ਮੰਗ ਕੀਤੀ ਗਈ | ਇਸ ਮੌਕੇ ਬਲਵੀਰ ਚੰਦ ਸਾਬਕਾ ਸੈਨਿਕ, ਇੰਸਪੈਕਟਰ ਇਕਬਾਲ ਸਿੰਘ, ਸ਼ਿੰਦਰਪਾਲ ਪੰਚ, ਸਰਦਾਰ ਮੋਹਨ ਸਿੰਘ ਮੋਹਣ ਮਾਜਰਾ, ਸੁਰੇਸ਼ ਕੁਮਾਰ, ਸਮੂਹ ਸਟਾਫ਼ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ 'ਚ ਛੇਵਾਂ ਭੰਗੜਾ ਸਿਖਲਾਈ ਕੈਂਪ ਕੱਲ੍ਹ ਤੋਂ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।