24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਬਲਾਚੌਰ ਪੁਲਿਸ ਵਲੋਂ 100 ਗ੍ਰਾਮ ਅਫ਼ੀਮ ਸਮੇਤ 2 ਕਾਬੂ

ਅਜੀਤ ਡੈਸਕ 02-06-2025
ਬਲਾਚੌਰ, 1 ਜੂਨ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਸਬ-ਇੰਸਪੈਕਟਰ ਸਤਨਾਮ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਬਲਾਚੌਰ ਵੱਲੋਂ ਸਮੇਤ ਟੀਮ ਅਨਿਲ ਪੁੱਤਰ ਧੀਰ ਸਿੰਘ ਵਾਸੀ ਧਰਮਪੁਰ ਥਾਣਾ ਬਸੋਲੀ ਜ਼ਿਲ੍ਹਾ ਬਦਾਯੂ ਹਾਲ ਵਾਸੀ ਮਹਿੰਦੀਪੁਰ ਥਾਣਾ ਸਿਟੀ ਬਲਾਚੌਰ ਅਤੇ ਮੁਕੇਸ਼ ਸਿੰਘ ਪੁੱਤਰ ਚੰਦਰਪਾਲ ਵਾਸੀ ਅਲੀਗੰਜ ਜ਼ਿਲ੍ਹਾ ਬਰੇਲੀ ਹਾਲ ਵਾਸੀ ਗਹੂੰਣ ਰੋਡ ਨਜ਼ਦੀਕ ਕਟਾਰੀਆ ਹਸਪਤਾਲ ਨੂੰ ਬਲਾਚੌਰ ਬਾਈਪਾਸ ਠੇਰੀ ਮੋੜ ਨਜ਼ਦੀਕ ਮੈਕਡੋਨਲ ਤੋਂ ਕਾਬੂ ਕਰਕੇ ਉਨ੍ਹਾਂ ਪਾਸੋਂ 100 ਗ੍ਰਾਮ ਅਫ਼ੀਮ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਐਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਸਿਟੀ ਬਲਾਚੌਰ ਵਿਖੇ ਦਰਜ ਕੀਤਾ ਗਿਆ ਹੈ | ਕਥਿਤ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਲੁਧਿਆਣਾ ਜੇਲ੍ਹ ਭੇਜਿਆ ਜਾ ਰਿਹਾ ਹੈ | ਇਸ ਮੌਕੇ ਸਬ-ਇੰਸਪੈਕਟਰ ਭੂਸ਼ਨ ਲਾਲ, ਏ.ਐੱਸ.ਆਈ ਲਖਬੀਰ ਚੰਦ ਅਤੇ ਹੋਰ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਕਸਬਾ ਕਾਠਗੜ੍ਹ ਦੇ ਕਈ ਪਿੰਡਾਂ 'ਚ ਵਧਦੀ ਜਾ ਰਹੀ ਅਵਾਰਾ ਪਸ਼ੂਆਂ ਦੀ ਤਾਦਾਦ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ 49ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।