24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਪ੍ਰਾਇਮਰੀ ਸਕੂਲ ਜਲਵਾਹਾ ਵਿਖੇ ਮਾਪੇ ਅਧਿਆਪਕ ਮਿਲਣੀ

ਅਜੀਤ ਡੈਸਕ 02-06-2025
ਉਸਮਾਨਪੁਰ, 1 ਜੂਨ (ਸੰਦੀਪ ਮਝੂਰ) - ਸਰਕਾਰੀ ਪ੍ਰਾਇਮਰੀ ਸਕੂਲ ਜਲਵਾਹਾ ਵਿਖੇ ਸਕੂਲ ਮੁਖੀ ਸੁਮਨ ਪ੍ਰੀਆ ਦੀ ਅਗਵਾਈ ਹੇਠ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਉਨ੍ਹਾਂ ਸਮੂਹ ਬੱਚਿਆਂ ਅਤੇ ਮਾਪਿਆਂ ਨੂੰ ਜੀ ਆਇਆਂ ਆਖਦਿਆਂ ਬੱਚਿਆਂ ਦੀ ਵਿੱਦਿਅਕ ਅਤੇ ਸਹਿ ਵਿੱਦਿਅਕ ਖੇਤਰ ਵਿਚ ਕਾਰਗੁਜ਼ਾਰੀ ਬਾਰੇ ਮਾਪਿਆਂ ਨਾਲ ਚਰਚਾ ਕੀਤੀ | ਉਨ੍ਹਾਂ ਸਿੱਖਿਆ ਵਿਭਾਗ ਵਲੋਂ ਸਿੱਖਿਆ ਦੇ ਖੇਤਰ 'ਚ ਕੀਤੇ ਜਾਂਦੇ ਉਪਰਾਲਿਆਂ ਸਬੰਧੀ ਮਾਪਿਆਂ ਨੂੰ ਜਾਣੂ ਕਰਵਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਕੰਮ, ਗਰਮੀ ਤੋਂ ਬਚਾਅ, ਮਿਸ਼ਨ ਸਮਰਥ ਦੀ ਅੰਤਿਮ ਜਾਂਚ ਅਤੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀਆਂ ਮਾਤਾਵਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸੁਰੱਖਿਆ ਬਾਰੇ ਜਾਣਕਾਰੀ ਦਿੱਤੀ | ਇਸ ਦੇ ਨਾਲ ਹੀ ਸਕੂਲ ਵਿੱਚ ਤੰਬਾਕੂ ਮੁਕਤ, ਪਲਾਸਟਿਕ ਮੁਕਤ ਦਿਵਸ ਅਤੇ ਵਾਤਾਵਰਨ ਦਿਵਸ ਵੀ ਮਨਾਇਆ ਗਿਆ | ਇਸ ਮੌਕੇ ਸੀ.ਐਚ.ਟੀ. ਅਨਿਲ ਕੁਮਾਰ, ਪਰਮਪਾਲ ਕੌਰ, ਕੁਲਵਿੰਦਰ ਕੌਰ, ਸੁਖਵੀਰ ਕੌਰ, ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹੀ ਕਾਨੂੰਗੋ ਦੀ ਟੀਮ ਨੇ ਜਿੱਤਿਆ ਬਕਾਪੁਰ ਦਾ ਫੁੱਟਬਾਲ ਟੂਰਨਾਮੈਂਟ ਅਗਲੀ ਖ਼ਬਰ ਹਵਾਲਦਾਰ ਪ੍ਰੇਮ ਚੰਦ ਕੋਛੜ ਦੀ ਬਰਸੀ 'ਤੇ ਵਿਸ਼ੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।