25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਹਾਈ ਸਮਾਰਟ ਸਕੂਲ ਸਲੋਹ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਸਰਕਾਰੀ ਹਾਈ ਸਮਾਰਟ ਸਕੂਲ ਸਲੋਹ ਵਿਖੇ ਮਨਾਏ ਵਿਸ਼ਵ ਤੰਬਾਕੂ ਰਹਿਤ ਦਿਵਸ ਦੌਰਾਨ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ | <br/> 02-06-2025
ਨਵਾਂਸ਼ਹਿਰ, 1 ਜੂਨ (ਜਸਬੀਰ ਸਿੰਘ ਨੂਰਪੁਰ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਲੋਹ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਮੁੱਖ ਉਦੇਸ਼ ਸਾਡੀ ਨੌਜਵਾਨ ਪੀੜ੍ਹੀ ਵਿੱਚ ਖਾਸ ਕਰਕੇ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਅਸੀਂ ਸਮਾਜ ਵਿਚੋਂ ਤੰਬਾਕੂ ਵਰਗੀ ਆਦਤ ਨੂੰ ਜੜ੍ਹੋਂ ਖਤਮ ਕਰ ਸਕੀਏ | ਇਸ ਮੌਕੇ ਤਰਸੇਮ ਲਾਲ ਸਮੇਤ ਸਮੁੱਚੇ ਸਟਾਫ਼ ਨੇ ਤੇ ਬੱਚਿਆਂ ਨੇ ਤੰਬਾਕੂ ਦੀ ਰੋਕਥਾਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲਿਆ | ਇਸ ਮੌਕੇ ਮੁੱਖ ਅਧਿਆਪਕਾ ਸਵਿਤਾ ਰਾਣੀ, ਦਵਿੰਦਰ ਸਿੰਘ, ਮਨਜੀਤ ਕੌਰ, ਮਮਤਾ ਰਾਣੀ, ਕੁਮਾਰੀ ਗੋਲਡੀ, ਕਮਲਜੀਤ ਕੌਰ, ਮੀਨਾ ਕੁਮਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਿਸ਼ਨ ਹਸਪਤਾਲ ਬੰਗਾ 'ਚ ਮੁਫ਼ਤ ਕੈਂਪ ਅੱਜ ਅਗਲੀ ਖ਼ਬਰ ਬਾਮਸੇਫ ਦੀ ਹੋਈ ਹੰਗਾਮੀ ਚੋਣ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।