25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪ੍ਰਾਇਮਰੀ ਸਕੂਲ ਸੁੱਧਾ ਮਾਜਰਾ 'ਚ ਅਧਿਆਪਕ-ਮਾਪੇ ਮਿਲਣੀ

ਸੁੱਧਾਮਾਜਰਾ ਸਕੂਲ 'ਚ ਮਾਪੇ-ਅਧਿਆਪਕ ਮਿਲਣੀ ਮੌਕੇ ਸਨਮਾਨਿਤ ਕੀਤੇ ਬੱਚਿਆਂ ਨਾਲ ਸਕੂਲ ਸਟਾਫ਼ | ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ <br/> 02-06-2025
ਕਾਠਗੜ੍ਹ, 1 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸੁੱਧਾਮਾਜਰਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਪ੍ਰਬੰਧ ਕੀਤਾ ਗਿਆ | ਜਿਸ ਵਿੱਚ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਕਮਿਊਨਿਟੀ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਅਧਿਆਪਕ-ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਸਰਵਪੱਖੀ ਵਿਕਾਸ ਸਬੰਧੀ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਦੇ ਮਾਪਿਆਂ ਨੂੰ ਉਹਨਾਂ ਦੀ ਪੜ੍ਹਾਈ ਵਿੱਚ ਸਹਿਯੋਗ ਕਰਨ ਲਈ ਸੁਝਾਅ ਦਿੱਤੇ ਗਏ | ਇਸ ਮੌਕੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਇਤਿਹਾਸ ਨਾਲ ਜੋੜੀ ਰੱਖਣ ਲਈ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਜੀਤ ਸਿੰਘ ਪਹਿਲੇ ਸਥਾਨ, ਨਿਸ਼ਠਾ ਦੂਜੇ ਸਥਾਨ ਅਤੇ ਏਕਮਦੀਪ ਕੌਰ ਤੀਜੇ ਸਥਾਨ 'ਤੇ ਰਹੇ | ਬੀ.ਐਨ.ਓ ਗਿਆਨ ਸਿੰਘ ਕਟਾਰੀਆ ਵੱਲੋਂ ਇਹਨਾਂ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਹੈੱਡ ਟੀਚਰ ਇੰਦਰਜੀਤ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮੈਡਮ ਗੁਰਪਿੰਦਰ ਕੌਰ, ਆਸ਼ਾ ਰਾਣੀ, ਰੀਟਾ, ਜਸਵਿੰਦਰ ਕੌਰ, ਸੁਖਵਿੰਦਰ ਕੌਰ ਅਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਸਲੋਹ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਅਗਲੀ ਖ਼ਬਰ ਮਿਸ਼ਨ ਹਸਪਤਾਲ ਬੰਗਾ 'ਚ ਮੁਫ਼ਤ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।