25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ

ਅਜੀਤ ਡੈਸਕ 02-06-2025
ਬੰਗਾ, 1 ਜੂਨ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ. ਐੱਸ ਵਿਭਾਗ ਵੱਲੋਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਪ੍ਰੋ. ਵਿਪਨ, ਡਾ. ਨਿਰਮਲਜੀਤ ਕੌਰ ਦੇ ਯਤਨਾਂ ਸਦਕਾ 'ਵਿਸ਼ਵ ਤੰਬਾਕੂ ਵਿਰੋਧੀ ਦਿਵਸ' ਮਨਾਇਆ ਗਿਆ | ਇਸ ਮੌਕੇ ਵਲੰਟੀਅਰਾਂ ਨੇ ਹਰ ਪ੍ਰਕਾਰ ਦੇ ਨਸ਼ੇ ਤੋਂ ਦੂਰ ਰਹਿਣ ਦਾ ਅਹਿਦ ਲਿਆ | ਇਸ ਮੌਕੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਨੇ ਤੰਬਾਕੂ ਦਾ ਸੇਵਨ ਕਰਨ ਨਾਲ ਹੋਣ ਵਾਲੇ ਨੁਕਸਾਨ ਜਿਵੇਂ ਫੇਫੜਿਆਂ ਦੀ ਬਿਮਾਰੀ, ਸਾਹ ਦੀ ਸਮੱਸਿਆ ਆਦਿ ਤੋਂ ਜਾਣੰੂ ਕਰਾਇਆ | ਇਸ ਮੌਕੇ ਡਾ. ਕਮਲਦੀਪ ਕੌਰ, ਸੁਪਰਡੈਂਟ ਸ. ਪਰਮਜੀਤ ਸਿੰਘ ਅਤੇ ਭੰਗੜਾ ਕੋਚ ਪਵਨ ਹਾਜਰ ਸਨ |
ਪਿਛਲੀ ਖ਼ਬਰ ਹਜ਼ਰਤ ਦਰਬਾਰ ਪੰਜ ਪੀਰ ਦੇ ਮੇਲੇ ਸੰਬੰਧੀ ਤਿਆਰੀਆਂ ਮੁਕੰਮਲ - ਬਾਬਾ ਮਹਿਤਾਬ ਅਹਿਮਦ ਕਾਦਰੀ ਅਗਲੀ ਖ਼ਬਰ ਗੁਰਸੇਵਾ ਕਾਲਜ ਵਲੋਂ ਛਬੀਲ ਅਤੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।