25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ 15 ਰੋਜ਼ਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਕਰਵਾਇਆ

ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਕਰਵਾਏ ਡੇਅਰੀ ਫਾਰਮਿੰਗ ਸਿਖਲਾਈ ਕੋਰਸ ਦੌਰਾਨ ਮਾਹਰ ਅਤੇ ਸਿੱਖਿਆਰਥੀ | <br/> 02-06-2025
ਨਵਾਂਸ਼ਹਿਰ, 1 ਜੂਨ (ਜਸਬੀਰ ਸਿੰਘ ਨੂਰਪੁਰ)-ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਸ਼ਹੀਦ ਭਗਤ ਸਿੰਘ ਨਗਰ ਵਿਖੇ 'ਡੇਅਰੀ ਫਾਰਮਿੰਗ' ਸੰਬੰਧੀ 15 ਦਿਨਾ ਕਿੱਤਾ-ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ | ਇਸ ਸਿਖਲਾਈ ਦੌਰਾਨ ਪਸ਼ੂ ਪਾਲਣ ਦੇ ਵਿਸ਼ੇ 'ਤੇ ਡਾ. ਗੁਰਿੰਦਰ ਸਿੰਘ ਨੇ ਸਿੱਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਧੰਦੇ ਬਾਰੇ ਮੁੱਢਲੀ ਜਾਣਕਾਰੀ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਸ਼ੈਡਾਂ ਦੀ ਬਣਤਰ, ਡੇਅਰੀ ਫਾਰਮਿੰਗ ਦੀਆਂ ਅਲੱਗ-ਅਲੱਗ ਵਿਧੀਆਂ, ਖੁਰਾਕੀ ਪ੍ਰਬੰਧ, ਗਰਮੀਆਂ ਅਤੇ ਸਰਦੀਆਂ ਵਿੱਚ ਪਸ਼ੂਆਂ ਅਤੇ ਕੱਟੜੂਆਂ/ਵਛੜੂਆਂ ਦੀ ਦੇਖ-ਭਾਲ, ਪਸ਼ੂਆਂ ਦੀਆਂ ਪ੍ਰਮੁੱਖ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਦੇ ਨਾਲ-ਨਾਲ ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਡਾ. ਜਸਵਿੰਦਰ ਕੁਮਾਰ ਫ਼ਸਲ ਵਿਗਿਆਨ ਮਾਹਰ ਨੇ ਸਿੱਖਿਆਰਥੀਆਂ ਨੂੰ ਸਾਰਾ ਸਾਲ ਹਰਾ ਚਾਰਾ ਲੈਣ ਸਬੰਧੀ ਜਾਣਕਾਰੀ ਦਿੱਤੀ | ਇਸ ਸਿਖਲਾਈ ਦੌਰਾਨ ਡੇਅਰੀ ਵਿਕਾਸ ਵਿਭਾਗ ਤੋਂ ਪੁੱਜੇ ਰਾਮ ਸ਼ਰਣ ਡੇਅਰੀ ਇੰਸਪੈਕਟਰ ਨੇ ਸਿਖਿਆਰਥੀਆਂ ਨੂੰ ਸਰਕਾਰ ਅਤੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਪਸ਼ੂਆਂ ਦੇ ਬੀਮੇ ਅਤੇ ਕਰਜ਼ਾ ਵਿੱਤੀ ਯੋਜਨਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਸਿਖਲਾਈ ਦੀ ਸਮਾਪਤੀ ਮੌਕੇ ਡਾ. ਪ੍ਰਦੀਪ ਕੁਮਾਰ, ਉੱਪ-ਨਿਰਦੇਸ਼ਕ (ਸਿਖਲਾਈ) ਨੇ ਸਿਖਿਆਰਥੀਆਂ ਨਾਲ ਡੇਅਰੀ ਫਾਰਮਿੰਗ ਦੀ ਸਫਲਤਾ ਸਬੰਧੀ ਕਈ ਨੁਕਤੇ ਸਾਂਝੇ ਕੀਤੇ | ਉਹਨਾ ਸਿਖਿਆਰਥੀਆਂ ਦੀ ਡੇਅਰੀ ਫਾਰਮਿੰਗ ਧੰਦੇ ਵਿੱਚ ਸਫਲਤਾ ਲਈ ਕਾਮਨਾ ਕੀਤੀ ਅਤੇ ਇਸ ਸਿਖਲਾਈ ਵਿੱਚ ਭਾਗ ਲੈਣ ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਨੇ 28ਵੀਂ ਵਰੇ੍ਹਗੰਢ 'ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਮੀਰੀ ਪੀਰੀ ਸੇਵਾ ਸੁਸਾਇਟੀ ਗਰਨਾ ਸਾਹਿਬ ਵਲੋਂ ਜ਼ਿਲ੍ਹਾ ਪੱਧਰੀ ਗਤਕਾ ਅਤੇ ਦਸਤਾਰ ਸਿਖਲਾਈ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।