ਬੰਗਾ ਸ਼ਹਿਰ 'ਚ ਲੱਗ ਰਹੇ ਗੰਦਗੀ ਦੇ ਢੇਰਾਂ ਤੋਂ ਲੋਕ ਪੇ੍ਰੇਸ਼ਾਨ <br/>
ਸਿਟੀ ਥਾਣਾ ਪੁਲਿਸ ਸਬ ਡਿਵੀਜ਼ਨ ਬੰਗਾ ਦੇ ਦਫ਼ਤਰ ਦੇ ਬਿਲਕੁਲ ਸਾਹਮਣੇ ਲੱਗੇ ਗੰਦਗੀ ਦੇ ਢੇਰ |
<br/>
16-07-2025
ਕੀ ਕਹਿੰਦੇ ਹਨ ਕਾਰਜ ਸਾਧਕ ਅਫ਼ਸਰ-ਰਾਜੀਵ ਸਰੀਨ - ਜਦੋਂ ਇਹ ਮਾਮਲਾ ਕਾਰਜ ਸਾਧਕ ਅਫ਼ਸਰ ਰਾਜੀਵ ਸਰੀਨ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਡੰਪਿੰਗ ਲਈ ਜਗ੍ਹਾ ਦੀ ਭਾਲ ਕਰ ਰਹੇ ਹਾਂ | ਜਲਦੀ ਹੀ ਇੱਥੋਂ ਕੂੜਾ ਹਟਾ ਦਿੱਤਾ ਜਾਵੇਗਾ | ਨੈਸ਼ਨਲ ਹਾਈਵੇਅ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਪੁਲ ਦੇ ਹੇਠਾਂ ਵਾਲੀ ਜਗ੍ਹਾ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੈ | ਲੋਕਾਂ ਨੇ ਕਿਹਾ ਕਿ ਬਰਸਾਤਾਂ ਦੇ ਦਿਨਾਂ ਵਿੱਚ ਮੱਛਰ ਪੈਦਾ ਹੋ ਜਾਣ ਨਾਲ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਇਸ ਸਬੰਧ ਵਿੱਚ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇੱਥੋਂ ਕੂੜਾ ਕਰਕਟ ਜਲਦੀ ਤੋਂ ਜਲਦੀ ਹਟਾਇਆ ਜਾਵੇ |